Abohar Sanjay Varma: ਸੋਮਵਾਰ ਸਵੇਰੇ ਬਾਈਕ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਬੋਹਰ ਦੇ ਸੰਸਾਰ ਪ੍ਰਸਿੱਧ ਫੈਸ਼ਨ ਡਿਜਾਇਨਰ ਸੰਜੇ ਵਰਮਾ ‘ਤੇ ਗੋਲੀਆਂ ਚਲਾਈਆਂ ਗਈਆਂ ਹਨ, ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਸੰਜੇ ਵਰਮਾ ਗੰਭੀਰ ਰੂਪ ਵਿੱਚ ਜਖ਼ਮੀ ਹੋਏ ਨੇ ਜਿਨਾਂ ਨੂੰ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ‘ਤੇ ਲਿਖਿਆ ਹੈ ਕਿ ‘ਪੰਜਾਬ ਵਿੱਚ ਕਾਨੂੰਨ ਵਿਵਸਥਾ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ। ਅਬੋਹਰ ਵਿੱਚ ‘ਦ ਨਿਊ ਵੇਅਰ ਵੈੱਲ ਟੇਲਰਜ਼ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਕਤਲ ਪ੍ਰਚਲਿਤ ਜੰਗਲ ਰਾਜ ਨੂੰ ਦਰਸਾਉਂਦਾ ਹੈ। ਡਾਕਟਰ, ਕਲਾਕਾਰ ਅਤੇ ਖਿਡਾਰੀ ਸਮੇਤ ਕਾਰੋਬਾਰੀ ਅਤੇ ਪੇਸ਼ੇਵਰ ਜਬਰੀ ਵਸੂਲੀ ਕਰਨ ਵਾਲਿਆਂ ਤੋਂ ਗੰਭੀਰ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ। ਮੈਂ ਇਸ ਬੇਰਹਿਮ ਕਤਲ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਵਰਮਾ ਪਰਿਵਾਰ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।’