Journalism Of Hope
BREAKING NEWS
ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਘਰ ਪਹੁੰਚੇ, ਦਾਦੀ ਦੇ ਸਸਕਾਰ ’ਚ ਹੋਣਗੇ ਸ਼ਾਮਲ......ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: ਅਮਰੀਕਾ ਤੋਂ ਡਿਪੋਰਟ ਸੁਰਿੰਦਰ ਸਿੰਘ NIA ਰਿਮਾਂਡ ‘ਤੇ.....ਕੈਨੇਡਾ: ਬ੍ਰਿਟਿਸ਼ ਕੋਲੰਬੀਆ ਸਰਕਾਰ ’ਚ 7 ਪੰਜਾਬੀਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ......ਜਲੰਧਰ ਦੇ ਦੋ ਸਕੇ ਭਰਾਵਾਂ ਦਾ ਗ੍ਰੀਸ ’ਚ ਤੇਜ਼ਧਾਰ ਹਥਿਆਰਾਂ ਨਾਲ ਕਤਲ.......ਨਿਊਜ਼ੀਲੈਂਡ ਖ਼ਿਲਾਫ਼ ਭਾਰਤ ਦੀ ਮਜ਼ਬੂਤ ਪਕੜ, ਪਹਿਲੀ ਪਾਰੀ ‘ਚ 118 ਦੌੜਾਂ ਹੋਇਆ ਅੱਗੇ......PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ........ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਵਾਲੇ ਨਿਖਿਲ ਗੁਪਤਾ ਨੂੰ ਅਦਾਲਤ ਨੇ ਸੁਣਾਈ ਸਜ਼ਾ.......ਪੰਜਾਬ ’ਚ 22 ਨਵੰਬਰ ਨੂੰ ਵੋਟਾਂ ਬਣਵਾਉਣ ਲਈ ਲੱਗੇਗਾ ਵਿਸ਼ੇਸ਼ ਕੈਂਪ

ਪ੍ਰਸਿੱਧ ਬ੍ਰਾਂਡ ਵੀਅਰ ਵੈਲ ਦੇ ਮਾਲਕ ਸੰਜੈ ਵਰਮਾ ਦਾ ਹੋਇਆ ਕਤਲ

Abohar Sanjay Varma: ਸੋਮਵਾਰ ਸਵੇਰੇ ਬਾਈਕ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਬੋਹਰ ਦੇ ਸੰਸਾਰ ਪ੍ਰਸਿੱਧ ਫੈਸ਼ਨ ਡਿਜਾਇਨਰ ਸੰਜੇ ਵਰਮਾ ‘ਤੇ ਗੋਲੀਆਂ ਚਲਾਈਆਂ ਗਈਆਂ ਹਨ, ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਸੰਜੇ ਵਰਮਾ ਗੰਭੀਰ ਰੂਪ ਵਿੱਚ ਜਖ਼ਮੀ ਹੋਏ ਨੇ ਜਿਨਾਂ ਨੂੰ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪ੍ਰਸਿੱਧ ਬ੍ਰਾਂਡ ਵੀਅਰ ਵੈਲ ਦੇ ਮਾਲਕ ਸੰਜੈ ਵਰਮਾ ਦਾ ਹੋਇਆ ਕਤਲ

Abohar Sanjay Varma: ਸੋਮਵਾਰ ਸਵੇਰੇ ਬਾਈਕ ਸਵਾਰ ਤਿੰਨ ਨੌਜਵਾਨਾਂ ਵੱਲੋਂ ਅਬੋਹਰ ਦੇ ਸੰਸਾਰ ਪ੍ਰਸਿੱਧ ਫੈਸ਼ਨ ਡਿਜਾਇਨਰ ਸੰਜੇ ਵਰਮਾ ‘ਤੇ ਗੋਲੀਆਂ ਚਲਾਈਆਂ ਗਈਆਂ ਹਨ, ਦੱਸਿਆ ਜਾ ਰਿਹਾ ਹੈ ਕਿ ਇਸ ਵਿੱਚ ਸੰਜੇ ਵਰਮਾ ਗੰਭੀਰ ਰੂਪ ਵਿੱਚ ਜਖ਼ਮੀ ਹੋਏ ਨੇ ਜਿਨਾਂ ਨੂੰ ਅਬੋਹਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਨਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਹਾਲਾਂਕਿ ਇਸ ਮਾਮਲੇ ਵਿੱਚ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ‘ਤੇ ਲਿਖਿਆ ਹੈ ਕਿ ‘ਪੰਜਾਬ ਵਿੱਚ ਕਾਨੂੰਨ ਵਿਵਸਥਾ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਪਹੁੰਚ ਗਈ ਹੈ। ਅਬੋਹਰ ਵਿੱਚ ‘ਦ ਨਿਊ ਵੇਅਰ ਵੈੱਲ ਟੇਲਰਜ਼ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਕਤਲ ਪ੍ਰਚਲਿਤ ਜੰਗਲ ਰਾਜ ਨੂੰ ਦਰਸਾਉਂਦਾ ਹੈ। ਡਾਕਟਰ, ਕਲਾਕਾਰ ਅਤੇ ਖਿਡਾਰੀ ਸਮੇਤ ਕਾਰੋਬਾਰੀ ਅਤੇ ਪੇਸ਼ੇਵਰ ਜਬਰੀ ਵਸੂਲੀ ਕਰਨ ਵਾਲਿਆਂ ਤੋਂ ਗੰਭੀਰ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ। ਮੈਂ ਇਸ ਬੇਰਹਿਮ ਕਤਲ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਵਰਮਾ ਪਰਿਵਾਰ ਨਾਲ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ।’

Read Latest News and Breaking News at Daily Post TV, Browse for more News

Ad
Ad

Punjab District News