Journalism Of Hope
BREAKING NEWS
ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸਰਕਾਰ ਨਾਲ ਮੀਟਿੰਗ ਅੱਜ, ਹੱਲ ਨਾ ਹੋਇਆ ਤਾਂ ਕਰਨਗੇ ਵੱਡਾ ਐਲਾਨ.....ਪੰਜਾਬ ਵਿੱਚ ਸਵਾਇਨ ਫਲੂ ਦੇ 70 ਮਾਮਲੇ ਆਏ ਸਾਹਮਣੇ, ਸਿਹਤ ਵਿਭਾਗ ਅਲਰਟ....ਮਾਨ ਸਰਕਾਰ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧੇ ਨੂੰ ਮਨਜ਼ੂਰੀ.....ਮਾਛੀਵਾੜਾ ਪੁਲਿਸ ਨੇ ਤਿੰਨ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਸਹੀ-ਸਲਾਮਤ ਕੀਤੇ ਬਰਾਮਦ.....ਅਦਾਕਾਰਾ ਕ੍ਰਿਤੀ ਸੈਨਨ ਰੱਖੜੀ ਵਿਵਾਦ ਮਾਮਲਾ: ਰਾਹੁਲ ਗਾਂਧੀ ਆਏ ਸਮਰਥਨ ‘ਚ

Sanjeev Arora Arrest: ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਦਾ ਹੱਲਾ-ਬੋਲ; ਅੱਜ ਪੂਰੇ ਪੰਜਾਬ ਵਿੱਚ ਭਾਜਪਾ ਵਿਰੁੱਧ ਪ੍ਰਦਰਸ਼ਨ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਵਿਰੁੱਧ ਅੱਜ ਪੂਰੇ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ (BJP) ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ […]
Nishant Malyan
By : Updated On: 10 May 2026 10:15:AM
Sanjeev Arora Arrest: ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਦਾ ਹੱਲਾ-ਬੋਲ; ਅੱਜ ਪੂਰੇ ਪੰਜਾਬ ਵਿੱਚ ਭਾਜਪਾ ਵਿਰੁੱਧ ਪ੍ਰਦਰਸ਼ਨ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਕੇਂਦਰੀ ਏਜੰਸੀਆਂ ਦੀ ਕਥਿਤ ਦੁਰਵਰਤੋਂ ਵਿਰੁੱਧ ਅੱਜ ਪੂਰੇ ਸੂਬੇ ਵਿੱਚ ਭਾਰਤੀ ਜਨਤਾ ਪਾਰਟੀ (BJP) ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।

ਇਸ਼ਤਿਹਾਰ

ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ‘ਆਪ’ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜਾਂਚ ਏਜੰਸੀਆਂ ਦੇ ਕੀਤੇ ਜਾ ਰਹੇ ਸਿਆਸੀ ਇਸਤੇਮਾਲ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕਰੇਗੀ। ਪਾਰਟੀ ਨੇ ਆਪਣੇ ਵਾਲੰਟੀਅਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਭਾਜਪਾ ਦਫ਼ਤਰਾਂ ਦੇ ਬਾਹਰ ਇਕੱਠੇ ਹੋ ਕੇ ਇਸ ਕਾਰਵਾਈ ਦਾ ਵਿਰੋਧ ਕਰਨ। ਮੰਨਿਆ ਜਾ ਰਿਹਾ ਹੈ ਕਿ ‘ਆਪ’ ਇਸ ਪ੍ਰਦਰਸ਼ਨ ਰਾਹੀਂ ਆਪਣੀ ਸਿਆਸੀ ਤਾਕਤ ਦਾ ਮੁਜ਼ਾਹਰਾ ਕਰਨਾ ਚਾਹੁੰਦੀ ਹੈ।

ਕੀ ਹੈ ਪੂਰਾ ਮਾਮਲਾ?ਸੰਜੀਵ ਅਰੋੜਾ ਨੂੰ ਕੱਲ੍ਹ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਈਡੀ ਦੀ ਤੀਜੀ ਛਾਪੇਮਾਰੀ ਤੋਂ ਬਾਅਦ ਮਨੀ ਲਾਂਡਰਿੰਗ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।ਪਿਛਲੇ ਇੱਕ ਮਹੀਨੇ ਦੌਰਾਨ ‘ਆਪ’ ਦੇ ਕਈ ਆਗੂਆਂ ’ਤੇ ਈਡੀ ਨੇ ਸ਼ਿਕੰਜਾ ਕੱਸਿਆ ਹੈ। ਅਪਰੈਲ ਵਿੱਚ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ਛਾਪੇਮਾਰੀ ਹੋਈ ਸੀ, ਜਿਸ ਤੋਂ ਬਾਅਦ ਉਹ 6 ਹੋਰ ਸੰਸਦ ਮੈਂਬਰਾਂ (ਰਾਘਵ ਚੱਢਾ, ਹਰਭਜਨ ਸਿੰਘ ਸਮੇਤ) ਨਾਲ ਪਾਰਟੀ ਤੋੜ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।ਇਸ ਹਫ਼ਤੇ ਈਡੀ ਨੇ ਰੀਅਲ ਅਸਟੇਟ ਗਰੁੱਪਾਂ ’ਤੇ ਵੀ ਛਾਪੇਮਾਰੀ ਕੀਤੀ ਹੈ। ਏਜੰਸੀ ਦਾ ਦਾਅਵਾ ਹੈ ਕਿ ਇੱਕ ਬਿਲਡਰ, ਜਿਸ ਨੇ ਬਾਜ਼ਾਰੂ ਕੀਮਤ ਤੋਂ 170 ਕਰੋੜ ਰੁਪਏ ਘੱਟ ’ਤੇ ਜ਼ਮੀਨ ਖਰੀਦੀ ਸੀ, ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦਾ ਕਰੀਬੀ ਹੈ।‘ਆਪ’ ਆਗੂਆਂ ਦਾ ਕਹਿਣਾ ਹੈ ਕਿ ਇਹ ਸਾਰੀਆਂ ਕਾਰਵਾਈਆਂ ਸਿਆਸੀ ਬਦਲਾਖੋਰੀ ਤਹਿਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪਾਰਟੀ ਦੇ ਅਕਸ ਨੂੰ ਢਾਹ ਲਾਈ ਜਾ ਸਕੇ। ਦੂਜੇ ਪਾਸੇ, ਭਾਜਪਾ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਜਾਂਚ ਨੂੰ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਦੱਸ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News