Punjab News: ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਾਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਪਰਿਵਾਰਕ ਮੈਂਬਰ ਵੀ ਮੌਜੂਦ ਰਹੇ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਮੁੱਖ ਮੰਤਰੀ ਆਤਿਸ਼ੀ, ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਸੰਜੀਵ ਅਰੋੜਾ ਦੇ ਹੱਕ ਵਿਚ ਰੋਡ ਸ਼ੋਅ ਵੀ ਕੀਤਾ ਗਿਆ। ਇਸ ਦੌਰਾਨ CM ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਲੁਧਿਆਣੇ ਦੇ ਲੋਕਾਂ ਨੂੰ ਸੰਜੀਵ ਅਰੋੜਾ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਵੱਲੋਂ ਵਿਰੋਧੀਆਂ ‘ਤੇ ਤਿੱਖੇ ਨਿਸ਼ਾਨੇ ਵੀ ਵਿੰਨ੍ਹੇ ਗਏ।
ਦੱਸ ਦਈਏ ਕਿ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਨਾਲ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ
Technology Sabha Excellence Award;ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ...