ਸੰਜੀਵ ਅਰੋੜਾ ਦਾ ਦੋ ਦਿਨ ਦਾ ਰਿਮਾਂਡ ਵਧਿਆ, ਪੰਜ ਦਿਨ ਦੇ ਰਿਮਾਂਡ ਦੀ ਕੀਤੀ ਸੀ ਮੰਗ
Breaking News: ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਈ ਨੂੰ ਚੰਡੀਗੜ੍ਹ ਤੋਂ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦਾ ਪੀਐੱਮਐੱਲਏ ਅਦਾਲਤ ਨੇ ਦੋ ਦਿਨ ਦਾ ਰਿਮਾਂਡ ਹੋਰ ਵਧਾ ਦਿੱਤਾ ਹੈ। ਸੱਤ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਈਡੀ ਨੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਵਿੱਚ ਪੀਐੱਮਐੱਲਏ ਦੇ ਵਿਸ਼ੇਸ਼ ਜੱਜ ਅਤੇ ਜ਼ਿਲ੍ਹਾ ਤੇ ਸੈਸ਼ਨ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Breaking News: ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਈ ਨੂੰ ਚੰਡੀਗੜ੍ਹ ਤੋਂ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦਾ ਪੀਐੱਮਐੱਲਏ ਅਦਾਲਤ ਨੇ ਦੋ ਦਿਨ ਦਾ ਰਿਮਾਂਡ ਹੋਰ ਵਧਾ ਦਿੱਤਾ ਹੈ। ਸੱਤ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਮਗਰੋਂ ਈਡੀ ਨੇ ਸ਼ਨੀਵਾਰ ਨੂੰ ਉਨ੍ਹਾਂ ਨੂੰ ਗੁਰੂਗ੍ਰਾਮ ਵਿੱਚ ਪੀਐੱਮਐੱਲਏ ਦੇ ਵਿਸ਼ੇਸ਼ ਜੱਜ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨਰਿੰਦਰ ਸੂਰਾ ਦੀ ਅਦਾਲਤ ਵਿੱਚ ਪੇਸ਼ ਕੀਤਾ। ਈਡੀ ਨੇ ਅਰੋੜਾ ਕੋਲੋਂ ਕੁਝ ਦਸਤਾਵੇਜ਼ਾਂ ਅਤੇ ਲੈਣ-ਦੇਣ ਦੀ ਜਾਂਚ ਲਈ ਪੰਜ ਦਿਨਾਂ ਦਾ ਹੋਰ ਰਿਮਾਂਡ ਮੰਗਿਆ ਸੀ।