Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਹੜ੍ਹ ਪੀੜ੍ਹਤ ਮੰਡ ਇਲਾਕੇ ਲਈ ਸੰਤ ਸੀਚੇਵਾਲ ਵੱਲੋਂ ਦੋ ਮੋਟਰ ਬੋਟਾਂ ਦਿੱਤੀਆਂ

ਸੁਲਤਾਨਪੁਰ ਲੋਧੀ : ਹੜ੍ਹ ਪ੍ਰਭਾਵਿਤ ਮੰਡ ਇਲਾਕੇ ਦੇ ਪਿੰਡ ਰਾਮਪੁਰਾ ਗੋਹਰਾ ਵਿੱਚ ਬਿਆਸ ਦਰਿਆ ਦੀ ਮਾਰ ਅਜੇ ਤੱਕ ਜਾਰੀ ਹੈ। ਦਰਿਆ ਦੇ ਵਹਾਅ ਕਾਰਨ ਇੱਥੇ ਇੱਕ ਘਰ ਨੂੰ ਅਜੇ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਦੋ ਮੋਟਰ […]
ਲੇਖਕ : ਪ੍ਰਕਾਸ਼ਿਤ: 
ਹੜ੍ਹ ਪੀੜ੍ਹਤ ਮੰਡ ਇਲਾਕੇ ਲਈ ਸੰਤ ਸੀਚੇਵਾਲ ਵੱਲੋਂ ਦੋ ਮੋਟਰ ਬੋਟਾਂ ਦਿੱਤੀਆਂ

ਸੁਲਤਾਨਪੁਰ ਲੋਧੀ : ਹੜ੍ਹ ਪ੍ਰਭਾਵਿਤ ਮੰਡ ਇਲਾਕੇ ਦੇ ਪਿੰਡ ਰਾਮਪੁਰਾ ਗੋਹਰਾ ਵਿੱਚ ਬਿਆਸ ਦਰਿਆ ਦੀ ਮਾਰ ਅਜੇ ਤੱਕ ਜਾਰੀ ਹੈ। ਦਰਿਆ ਦੇ ਵਹਾਅ ਕਾਰਨ ਇੱਥੇ ਇੱਕ ਘਰ ਨੂੰ ਅਜੇ ਵੀ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ ਦੋ ਮੋਟਰ ਬੋਟਾਂ ਪਿੰਡ ਰਾਮਪੁਰਾ ਗੋਹਰਾ ਅਤੇ ਬਾਊਪੁਰ ਜਦੀਦ ਦੀਆਂ ਪੰਚਾਇਤਾਂ ਨੂੰ ਸੌਂਪੀਆਂ।

ਮੋਟਰ ਬੋਟਾਂ ਸੌਂਪਦੇ ਹੋਏ ਸੰਤ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਦੌਰਾਨ ਮੰਡ ਇਲਾਕੇ ਦੇ ਪਿੰਡਾਂ ਨੂੰ ਪਾਣੀ ਦੀਆਂ ਟੈਂਕੀਆਂ ਅਤੇ ਮੋਟਰ ਬੋਟਾਂ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਆਹਲੀ ਕਲਾਂ ਅਤੇ ਸਾਂਗਰਾ ਪਿੰਡਾਂ ਨੂੰ ਵੀ ਮੋਟਰ ਬੋਟਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਬਿਆਸ ਦਰਿਆ ਦੇ ਵਹਾਅ ਵਿੱਚ ਆਏ ਬਦਲਾਅ ਕਾਰਨ ਪਿੰਡ ਰਾਮਪੁਰਾ ਗੋਹਰਾ ਦੇ ਕਰੀਬ 10 ਘਰਾਂ ਨੂੰ ਭਾਰੀ ਢਾਅ ਲੱਗੀ ਸੀ, ਜਦਕਿ ਇੱਕ ਘਰ ਅਜੇ ਵੀ ਦਰਿਆ ਦੀ ਮਾਰ ਹੇਠ ਹੈ। ਦਰਿਆ ਦਾ ਸੁੱਕਦਾ ਪਾਣੀ ਉਸ ਘਰ ਦੇ ਵਿਹੜੇ ਵਿੱਚੋਂ ਲੰਘ ਰਿਹਾ ਹੈ, ਜਿਸ ਨਾਲ ਪਰਿਵਾਰ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਪਿੰਡ ਰਾਮਪੁਰਾ ਗੋਹਰਾ ਦੇ ਸਰਪੰਚ ਗੁਰਪ੍ਰੀਤ ਸਿੰਘ ਅਤੇ ਬਾਊਪੁਰ ਜਦੀਦ ਦੇ ਪੰਚਾਂ ਨੇ ਮੋਟਰ ਬੋਟਾਂ ਮਿਲਣ ’ਤੇ ਸੰਤ ਸੀਚੇਵਾਲ ਦਾ ਧੰਨਵਾਦ ਕੀਤਾ। ਦੋਵੇਂ ਪਿੰਡਾਂ ਦੇ ਮੋਹਤਬਰਾਂ ਨੇ ਕਿਹਾ ਕਿ ਹੜ੍ਹਾਂ ਦੌਰਾਨ ਸਭ ਤੋਂ ਵੱਧ ਮਦਦ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਤੀ ਗਈ ਅਤੇ ਅਜੇ ਵੀ ਉਹ ਲਗਾਤਾਰ ਖੇਤਾਂ ਨੂੰ ਪੱਧਰਾ ਕਰਨ ਅਤੇ ਇਲਾਕੇ ਦੀ ਸੇਵਾ ਵਿੱਚ ਜੁਟੇ ਹੋਏ ਹਨ।.

ਮੋਟਰ ਬੋਟਾਂ ਸੌਂਪਣ ਸਮੇਂ ਸੁਲਤਾਨਪੁਰ ਲੋਧੀ ਦੇ ਤਹਿਸੀਲਦਾਰ ਪਰਮਿੰਦਰ ਸਿੰਘ ਨੇ ਕਿਹਾ ਕਿ ਸੰਤ ਸੀਚੇਵਾਲ ਵੱਲੋਂ ਇਨ੍ਹਾਂ ਪਿੰਡਾਂ ਨੂੰ ਕਿਸ਼ਤੀਆਂ ਦੇਣਾ ਵੱਡਾ ਸਹਿਯੋਗ ਹੈ। ਉਨ੍ਹਾਂ ਦੱਸਿਆ ਕਿ ਬਿਆਸ ਨਾਲ ਜੁੜੇ ਇਸ ਇਲਾਕੇ ਵਿੱਚ ਹੜ੍ਹਾਂ ਦੌਰਾਨ ਭਾਰੀ ਨੁਕਸਾਨ ਹੋਇਆ ਸੀ ਅਤੇ ਪ੍ਰਸ਼ਾਸਨ ਸੰਤ ਸੀਚੇਵਾਲ ਦੀ ਅਗਵਾਈ ਹੇਠ ਪਹਿਲੇ ਦਿਨ ਤੋਂ ਹੀ ਲੋਕਾਂ ਦੀ ਸੇਵਾ ਵਿੱਚ ਲੱਗਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਰਸੇਵਾ ਦੇ ਕੰਮ ਅਜੇ ਵੀ ਜਾਰੀ ਹਨ। ਇਸ ਦੌਰਾਨ ਬੀ.ਡੀ.ਪੀ.ਓ ਦਫਤਰ ਦੇ ਅਧਿਕਾਰੀ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਇਹਨਾਂ ਕਿਸ਼ਤੀਆ ਲਈ ਬੰਬੇ ਤੋਂ ਆਏ ਇੰਜੀਅਨਰ ਨੇ ਪੰਚਾਇਤਾਂ ਨੂੰ ਨਾਲ ਲੈ ਕੇ ਪਵਿੱਤਰ ਕਿਨਾਰੇ ਪਹਿਲਾਂ ਇਸਦਾ ਟਰਾਇਲ ਕਰਵਾਇਆ ਅਤੇ ਇਸ ਬਾਰੇ ਸਿਖਲਾਈ ਦਿੱਤੀ ਗਈ। ਜਿਸਤੋਂ ਬਾਅਦ ਇਹਨਾਂ ਕਿਸ਼ਤੀ ਨੂੰ ਪੰਚਾਇਤਾਂ ਨੂੰ ਦੇ ਸੁਪਰਦ ਕਰ ਦਿੱਤਾ ਗਿਆ।

*ਬੱਚਿਆਂ ਦੀਆਂ ਫੀਸਾਂ ਲਈ ਮਦਦ ਦੀ ਅਪੀਲ*

ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਲਗਾਤਾਰ ਸੇਵਾ ਕਰ ਰਹੇ ਸੰਤ ਸੀਚੇਵਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਲਈ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪਿਆ ਹੈ—ਫਸਲਾਂ ਤਬਾਹ ਹੋਣ ਨਾਲ ਨਾਲ ਬੱਚਿਆਂ ਦੀਆਂ ਸਕੂਲੀ ਫੀਸਾਂ ਦੇਣੀ ਵੀ ਮੁਸ਼ਕਲ ਬਣ ਗਈ ਹੈ। ਸੰਤ ਸੀਚੇਵਾਲ ਨੇ ਦੋ ਬੱਚਿਆਂ ਦੀਆਂ ਪੰਜ ਮਹੀਨਿਆਂ ਦੀ ਸਕੂਲੀ ਫੀਸ ਅਦਾ ਕਰਦਿਆਂ ਕਿਹਾ ਕਿ ਮੰਡ ਇਲਾਕੇ ਵਿੱਚ ਅਜੇ ਵੀ ਕਈ ਬੱਚੇ ਅਜਿਹੇ ਹਨ ਜਿਨ੍ਹਾਂ ਨੂੰ ਫੀਸਾਂ ਲਈ ਸਹਾਇਤਾ ਦੀ ਲੋੜ ਹੈ। ਉਨ੍ਹਾਂ ਪਰਵਾਸੀ ਪੰਜਾਬੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਹੜ੍ਹਾਂ ਦੌਰਾਨ ਵੱਡੇ ਪੱਧਰ ’ਤੇ ਮਦਦ ਕੀਤੀ। ਉਨ੍ਹਾਂ ਕਿਹਾ ਕਿ ਮੰਡ ਇਲਾਕੇ ਨੂੰ ਅਜੇ ਵੀ ਮਦਦ ਦੀ ਸਖ਼ਤ ਲੋੜ ਹੈ।

Read Latest News and Breaking News at Daily Post TV, Browse for more News

Ad
Ad

Punjab District News