Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਫਾਜ਼ਿਲਕਾ ਦੇ ਪਿੰਡ ਬੇਗਾਂਵਾਲੀ ਦਾ ਸਰਪੰਚ ਸਸਪੈਂਡ

Sarpanch of Beganwali village suspended: ਫਾਜ਼ਿਲਕਾ: ਪਿੰਡ ਬੇਗਾਂਵਾਲੀ ਦੇ ਸਰਪੰਚ ਨੂੰ ਪੰਚਾਇਤ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡੀਡੀਪੀਓ ਫਾਜ਼ਿਲਕਾ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਵਿਭਾਗ ਵੱਲੋਂ ਸਰਪੰਚ ’ਤੇ ਪੰਚਾਇਤ ਦੀਆਂ ਬੈਠਕਾਂ ਵਿੱਚ ਹਾਜ਼ਰ ਨਾ ਹੋਣ, ਪੰਚਾਇਤੀ ਰਿਕਾਰਡ ਉਪਲਬਧ ਨਾ ਕਰਵਾਉਣ, ਵਿਭਾਗ ਨੂੰ ਗੁਮਰਾਹ ਕਰਨ ਅਤੇ ਸ਼ਾਮਲਾਟ ਜ਼ਮੀਨ ਦੀ […]
By : Published: 19 Aug 2026 12:24:PM
ਫਾਜ਼ਿਲਕਾ ਦੇ ਪਿੰਡ ਬੇਗਾਂਵਾਲੀ ਦਾ ਸਰਪੰਚ ਸਸਪੈਂਡ

Sarpanch of Beganwali village suspended: ਫਾਜ਼ਿਲਕਾ: ਪਿੰਡ ਬੇਗਾਂਵਾਲੀ ਦੇ ਸਰਪੰਚ ਨੂੰ ਪੰਚਾਇਤ ਵਿਭਾਗ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਡੀਡੀਪੀਓ ਫਾਜ਼ਿਲਕਾ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਵਿਭਾਗ ਵੱਲੋਂ ਸਰਪੰਚ ’ਤੇ ਪੰਚਾਇਤ ਦੀਆਂ ਬੈਠਕਾਂ ਵਿੱਚ ਹਾਜ਼ਰ ਨਾ ਹੋਣ, ਪੰਚਾਇਤੀ ਰਿਕਾਰਡ ਉਪਲਬਧ ਨਾ ਕਰਵਾਉਣ, ਵਿਭਾਗ ਨੂੰ ਗੁਮਰਾਹ ਕਰਨ ਅਤੇ ਸ਼ਾਮਲਾਟ ਜ਼ਮੀਨ ਦੀ ਬੋਲੀ ਪ੍ਰਕਿਰਿਆ ਵਿੱਚ ਦੇਰੀ ਕਰਕੇ ਪੰਚਾਇਤ ਨੂੰ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ ਗਏ ਹਨ।

ਇਸ਼ਤਿਹਾਰ

ਸਰਪੰਚ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ
ਮੁਅੱਤਲੀ ਤੋਂ ਬਾਅਦ ਸਰਪੰਚ ਨੇ ਵਿਭਾਗ ਵੱਲੋਂ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਲਗਾਤਾਰ ਪੰਜਵੀਂ ਵਾਰ ਸਰਪੰਚ ਚੁਣੇ ਗਏ ਹਨ ਅਤੇ ਪੰਚਾਇਤ ਕੋਲ 15ਵੇਂ ਵਿੱਤ ਕਮਿਸ਼ਨ ਤਹਿਤ ਕਰੀਬ 90 ਲੱਖ ਰੁਪਏ ਦੀ ਰਾਸ਼ੀ ਉਪਲਬਧ ਹੈ। ਸਰਪੰਚ ਨੇ ਦੋਸ਼ ਲਗਾਇਆ ਕਿ ਉਨ੍ਹਾਂ ਖ਼ਿਲਾਫ਼ ਰਾਜਨੀਤਿਕ ਦਬਾਅ ਅਤੇ ਸਾਜ਼ਿਸ਼ ਤਹਿਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਅੱਤਲੀ ਦੇ ਹੁਕਮਾਂ ਖ਼ਿਲਾਫ਼ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕਰਨਗੇ।

ਪਿੰਡ ਵਾਸੀਆਂ ਨੇ ਵੀ ਚੁੱਕੇ ਸਵਾਲ
ਦੂਜੇ ਪਾਸੇ, ਕੁਝ ਪਿੰਡ ਵਾਸੀਆਂ ਨੇ ਪਿੰਡ ਵਿੱਚ ਵਿਕਾਸ ਕਾਰਜ ਨਾ ਹੋਣ ਦੀ ਗੱਲ ਕਹਿੰਦਿਆਂ ਪੰਚਾਇਤੀ ਕੰਮਕਾਜ ’ਤੇ ਸਵਾਲ ਚੁੱਕੇ ਹਨ। ਹੁਣ ਮਾਮਲੇ ਵਿੱਚ ਸਰਪੰਚ ਵੱਲੋਂ ਹਾਈਕੋਰਟ ਵਿੱਚ ਦਾਇਰ ਕੀਤੀ ਜਾਣ ਵਾਲੀ ਅਪੀਲ ਅਤੇ ਅਗਲੀ ਕਾਨੂੰਨੀ ਕਾਰਵਾਈ ’ਤੇ ਸਭ ਦੀ ਨਜ਼ਰ ਹੈ।

Read Latest News and Breaking News at Daily Post TV, Browse for more News

Ad
Ad

Punjab District News