Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਗਲੇ ਅਕਾਦਮਿਕ ਸੈਸ਼ਨ 2026-27 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਤੈਅ ਪ੍ਰੋਗਰਾਮ ਮੁਤਾਬਕ ਤਿੰਨਾਂ ਜਮਾਤਾਂ ਦੇ ਪ੍ਰੈਕਟੀਕਲ ਪੇਪਰ 8 ਜਨਵਰੀ ਤੋਂ 20 ਜਨਵਰੀ 2027 ਤੱਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
PSEB ਦੀਆਂ 8ਵੀਂ, 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
  • ਤਿੰਨਾਂ ਜਮਾਤਾਂ ਦੇ ਪ੍ਰੈਕਟੀਕਲ 8 ਤੋਂ 20 ਜਨਵਰੀ ਤੱਕ ਹੋਣਗੇ
  • 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖ ਕੇ ਤੈਅ ਕੀਤਾ ਪ੍ਰੀਖਿਆਵਾਂ ਦਾ ਸਮਾਂ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਗਲੇ ਅਕਾਦਮਿਕ ਸੈਸ਼ਨ 2026-27 ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੈਕਟੀਕਲ ਅਤੇ ਲਿਖਤੀ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਤੈਅ ਪ੍ਰੋਗਰਾਮ ਮੁਤਾਬਕ ਤਿੰਨਾਂ ਜਮਾਤਾਂ ਦੇ ਪ੍ਰੈਕਟੀਕਲ ਪੇਪਰ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਏ ਜਾਣਗੇ, ਜਦਕਿ ਲਿਖਤੀ ਪ੍ਰੀਖਿਆਵਾਂ ਮਾਰਚ ਅਤੇ ਅਪ੍ਰੈਲ ਵਿੱਚ ਹੋਣਗੀਆਂ। ਬੋਰਡ ਵੱਲੋਂ ਪ੍ਰੀਖਿਆਵਾਂ ਦਾ ਸਮਾਂ ਤੈਅ ਕਰਦੇ ਸਮੇਂ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਵੀ ਧਿਆਨ ਵਿੱਚ ਰੱਖਿਆ ਗਿਆ ਹੈ। ਇਸ ਦਾ ਮਕਸਦ ਚੋਣਾਂ ਦੌਰਾਨ ਪ੍ਰਸ਼ਾਸਨਿਕ ਅਮਲੇ ਦੀਆਂ ਡਿਊਟੀਆਂ ਕਾਰਨ ਪ੍ਰੀਖਿਆ ਪ੍ਰਬੰਧ ਪ੍ਰਭਾਵਿਤ ਹੋਣ ਤੋਂ ਬਚਾਉਣਾ ਹੈ।

ਕਿਸ ਜਮਾਤ ਦੀ ਪ੍ਰੀਖਿਆ ਕਦੋਂ ਹੋਵੇਗੀ ?

ਜਮਾਤਪ੍ਰੈਕਟੀਕਲ ਪ੍ਰੀਖਿਆਵਾਂਲਿਖਤੀ ਪ੍ਰੀਖਿਆਵਾਂ
8ਵੀਂ8 ਤੋਂ 20 ਜਨਵਰੀ5 ਤੋਂ 18 ਮਾਰਚ
10ਵੀਂ8 ਤੋਂ 20 ਜਨਵਰੀ19 ਮਾਰਚ ਤੋਂ 20 ਅਪ੍ਰੈਲ
12ਵੀਂ8 ਤੋਂ 20 ਜਨਵਰੀ5 ਮਾਰਚ ਤੋਂ 23 ਅਪ੍ਰੈਲ

ਬੋਰਡ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ 10ਵੀਂ ਅਤੇ 12ਵੀਂ ਦੀਆਂ ਲਿਖਤੀ ਪ੍ਰੀਖਿਆਵਾਂ ਵਿੱਚ ਓਪਨ ਸਕੂਲ ਦੇ ਵਿਦਿਆਰਥੀ ਵੀ ਸ਼ਾਮਲ ਹੋਣਗੇ। ਹਾਲਾਂਕਿ ਵੱਖ-ਵੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਦੀ ਪੂਰੀ ਡੇਟਸ਼ੀਟ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਵਿਦਿਆਰਥੀ ਇਹ ਜਾਣਕਾਰੀ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ’ਤੇ ਦੇਖ ਸਕਣਗੇ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਬਚੇ ਹੋਏ ਸਮੇਂ ਦੀ ਯੋਜਨਾਬੱਧ ਢੰਗ ਨਾਲ ਵਰਤੋਂ ਕਰਨ ਅਤੇ ਪੂਰੀ ਮਿਹਨਤ ਨਾਲ ਤਿਆਰੀ ਜਾਰੀ ਰੱਖਣ। ਉਨ੍ਹਾਂ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਬਣਾਈ ਰੱਖਣ ਦੀ ਸਲਾਹ ਵੀ ਦਿੱਤੀ। ਚੇਅਰਮੈਨ ਨੇ ਕਿਹਾ ਕਿ ਬੋਰਡ ਵੱਲੋਂ ਸਾਰੀਆਂ ਪ੍ਰੀਖਿਆਵਾਂ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News