Jalandhar Accident: ਮਾਮਲੇ ਵਿੱਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਹਨ। ਲੜਕੀ ਐਸਡੀ ਪਬਲਿਕ ਸਕੂਲ ਆਦਮਪੁਰ ਵਿੱਚ ਯੂਕੇਜੀ ਦੀ ਵਿਦਿਆਰਥਣ ਸੀ।
School Bus Crushes 4-year-old Girl in Jalandhar: ਜਲੰਧਰ ਦੇ ਆਦਮਪੁਰ ਤੋਂ ਅਲਾਵਲਪੁਰ ਜਾਣ ਵਾਲੇ ਹਾਈਵੇਅ ‘ਤੇ ਸਥਿਤ ਐਸਡੀ ਪਬਲਿਕ ਸਕੂਲ ਵਿੱਚ ਬੱਸ ਦੀ ਟੱਕਰ ਨਾਲ 4 ਸਾਲਾ ਬੱਚੀ ਦੀ ਮੌਤ ਹੋ ਗਈ। ਬੱਚੀ ਸਕੂਲ ਬੱਸ ਦੇ ਪਿਛਲੇ ਟਾਇਰ ਹੇਠਾਂ ਆ ਗਈ। ਮ੍ਰਿਤਕ ਬੱਚੀ ਦੀ ਪਛਾਣ ਕੀਰਤ ਪੁੱਤਰੀ ਇੰਦਰਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।
ਜਾਣਕਾਰੀ ਮੁਤਾਬਕ ਇਹ ਘਟਨਾ ਸੋਮਵਾਰ ਸਵੇਰੇ ਵਾਪਰੀ। ਜਿਸ ਤੋਂ ਬਾਅਦ ਆਦਮਪੁਰ ਥਾਣੇ ਦੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ। ਮਾਮਲੇ ਵਿੱਚ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਹਨ। ਲੜਕੀ ਐਸਡੀ ਪਬਲਿਕ ਸਕੂਲ ਆਦਮਪੁਰ ਵਿੱਚ ਯੂਕੇਜੀ ਦੀ ਵਿਦਿਆਰਥਣ ਸੀ। ਦੱਸ ਦਈਏ ਕਿ ਪੁਲਿਸ ਨੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਬੱਸ ਨੂੰ ਜ਼ਬਤ ਕਰ ਲਿਆ ਹੈ।
ਬੱਸ ਸਟਾਫ ਦੀ ਲਾਪਰਵਾਹੀ ਦੀ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਆਦਮਪੁਰ ਥਾਣੇ ਦੀ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਸਕੂਲ ਅਤੇ ਬੱਸ ਸਟਾਫ ਦੀ ਲਾਪਰਵਾਹੀ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਾਲ ਹੀ ਡਰਾਈਵਰ ਦੀ ਡਾਕਟਰੀ ਜਾਂਚ ਕੀਤੀ ਜਾਵੇਗੀ, ਜੇਕਰ ਡਰਾਈਵਰ ਨਸ਼ੇ ਵਿੱਚ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।