Journalism Of Hope
BREAKING NEWS
ਵੱਡੀ ਖ਼ਬਰ: ਬਾਲੀਵੁੱਡ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਨਹੀਂ ਰਹੇ.....ਮੈਡ ਸੰਧੂ ਕਤਲ ਮਾਮਲੇ ’ਚ ਪਹਿਲੀ ਗ੍ਰਿਫ਼ਤਾਰੀ, ਸ਼ੂਟਰ ਅਹਿਮਦਾਬਾਦ ਤੋਂ ਕਾਬੂ.......LPU ਹਿੰਸਾ ਮਾਮਲਾ: ਰਾਜਸਥਾਨ ਤੇ ਹਰਿਆਣਾ ਤੋਂ ਦੋ ਹੋਰ ਵਿਦਿਆਰਥੀ ਗ੍ਰਿਫ਼ਤਾਰ......CM ਭਗਵੰਤ ਮਾਨ ਦੇ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ SC ਦੀ ਸੁਣਵਾਈ ਕੱਲ੍ਹ ਤੱਕ ਮੁਲਤਵੀ......ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਪਰਗਟ ਸਿੰਘ......ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਪੰਜਾਬ ਪੁਲਿਸ ਵੱਲੋਂ SIT ਦਾ ਗਠਨ.....ਪਟਿਆਲਾ ਸਮੇਤ 3 ਸ਼ਹਿਰੀ ਸੰਸਥਾਵਾਂ ਦੇ 50 ਵਾਰਡਾਂ ਦੀ ਚੋਣ ਰੱਦ, 6 ਹਫ਼ਤਿਆਂ ’ਚ ਮੁੜ ਚੋਣ ਦੇ ਹੁਕਮ.....

ਬੱਚਿਆਂ ਨਾਲ ਭਰੀ ਸਕੂਲ ਬੱਸ ’ਤੇ ਫਾਇਰਿੰਗ, ਡਰਾਈਵਰ ਜ਼ਖਮੀ

ਗਵਾਲੀਅਰ: ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਬੱਚਿਆਂ ਨਾਲ ਭਰੀ ਸਕੂਲ ਬੱਸ ’ਤੇ ਫਾਇਰਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਮੇਂ ਬੱਸ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ। ਗਨੀਮਤ ਰਹੀ ਕਿ ਗੋਲੀਆਂ ਦੀ ਲਪੇਟ ਵਿੱਚ ਕੋਈ ਬੱਚਾ ਨਹੀਂ ਆਇਆ। ਹਾਲਾਂਕਿ ਫਾਇਰਿੰਗ ਦੌਰਾਨ ਬੱਸ ਡਰਾਈਵਰ ਜ਼ਖਮੀ ਹੋ ਗਿਆ। ਕਾਰ ਹਟਾਉਣ ਨੂੰ ਲੈ ਕੇ ਸ਼ੁਰੂ ਹੋਇਆ […]
By : Published: 13 Sep 2026 14:54:PM
ਬੱਚਿਆਂ ਨਾਲ ਭਰੀ ਸਕੂਲ ਬੱਸ ’ਤੇ ਫਾਇਰਿੰਗ, ਡਰਾਈਵਰ ਜ਼ਖਮੀ

ਗਵਾਲੀਅਰ: ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਬੱਚਿਆਂ ਨਾਲ ਭਰੀ ਸਕੂਲ ਬੱਸ ’ਤੇ ਫਾਇਰਿੰਗ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸਮੇਂ ਬੱਸ ਵਿੱਚ 50 ਤੋਂ ਵੱਧ ਬੱਚੇ ਸਵਾਰ ਸਨ। ਗਨੀਮਤ ਰਹੀ ਕਿ ਗੋਲੀਆਂ ਦੀ ਲਪੇਟ ਵਿੱਚ ਕੋਈ ਬੱਚਾ ਨਹੀਂ ਆਇਆ। ਹਾਲਾਂਕਿ ਫਾਇਰਿੰਗ ਦੌਰਾਨ ਬੱਸ ਡਰਾਈਵਰ ਜ਼ਖਮੀ ਹੋ ਗਿਆ।

ਇਸ਼ਤਿਹਾਰ

ਕਾਰ ਹਟਾਉਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ
ਘਟਨਾ ਡਬਰਾ ਦੇ ਪਿਛੋਰ ਥਾਣਾ ਖੇਤਰ ਵਿੱਚ ਵਾਪਰੀ। ਜਾਣਕਾਰੀ ਮੁਤਾਬਕ ਸਕੂਲ ਬੱਸ ਵੱਡੀ ਅਕਬਈ ਪਿੰਡ ਨੇੜੇ ਪਹੁੰਚੀ ਤਾਂ ਸੜਕ ’ਤੇ ਇੱਕ ਕਾਰ ਖੜ੍ਹੀ ਸੀ। ਬੱਸ ਡਰਾਈਵਰ ਖੇਮ ਸਿੰਘ ਨੇ ਕਾਰ ਸਵਾਰ ਨੌਜਵਾਨਾਂ ਨੂੰ ਕਾਰ ਹਟਾਉਣ ਲਈ ਕਿਹਾ, ਤਾਂ ਜੋ ਬੱਸ ਲੰਘ ਸਕੇ। ਦੱਸਿਆ ਜਾ ਰਿਹਾ ਹੈ ਕਿ ਕਾਰ ਸਵਾਰਾਂ ਨੇ ਕਾਰ ਦਾ ਪੈਟਰੋਲ ਖਤਮ ਹੋਣ ਦੀ ਗੱਲ ਕਹੀ। ਇਸ ਤੋਂ ਬਾਅਦ ਡਰਾਈਵਰ ਨੇ ਕਾਰ ਨੂੰ ਧੱਕਾ ਦੇ ਕੇ ਸੜਕ ਤੋਂ ਪਾਸੇ ਕਰਨ ਦੀ ਗੱਲ ਕੀਤੀ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਵਿਵਾਦ ਵਧ ਗਿਆ।

ਪਹਿਲਾਂ ਡਰਾਈਵਰ ਨਾਲ ਕੁੱਟਮਾਰ, ਫਿਰ ਚਲਾਈਆਂ ਗੋਲੀਆਂ
ਦੋਸ਼ ਹੈ ਕਿ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਬੱਸ ਡਰਾਈਵਰ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮਾਮਲਾ ਹੋਰ ਵਿਗੜ ਗਿਆ ਅਤੇ ਨੌਜਵਾਨਾਂ ਨੇ ਕਥਿਤ ਤੌਰ ’ਤੇ ਦੇਸੀ ਕੱਟੇ ਨਾਲ ਚਾਰ ਰਾਊਂਡ ਫਾਇਰ ਕਰ ਦਿੱਤੇ। ਫਾਇਰਿੰਗ ਦੌਰਾਨ ਬੱਸ ਡਰਾਈਵਰ ਨੂੰ ਛਰਰੇ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਇਲਾਜ ਲਈ ਗਵਾਲੀਅਰ ਰੈਫਰ ਕੀਤਾ ਗਿਆ। ਗੋਲੀਆਂ ਦੀ ਆਵਾਜ਼ ਸੁਣ ਕੇ ਬੱਸ ਵਿੱਚ ਮੌਜੂਦ ਬੱਚਿਆਂ ਵਿੱਚ ਵੀ ਦਹਿਸ਼ਤ ਫੈਲ ਗਈ।

ਪੁਲਿਸ ਨੇ ਜਾਂਚ ਸ਼ੁਰੂ ਕੀਤੀ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਐਸਡੀਓਪੀ ਸੌਰਭ ਕੁਮਾਰ ਨੇ ਵੀ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰ ਸਵਾਰ ਨੌਜਵਾਨਾਂ ਦੀ ਪਛਾਣ ਕਰਨ ਦੇ ਨਾਲ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਜ਼ਖਮੀ ਬੱਸ ਡਰਾਈਵਰ ਦਾ ਇਲਾਜ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News