Patiala News: ਖ਼ਬਰ ਸਾਹਮਣੇ ਆਈ ਹੈ ਕਿ ਹਾਦਸੇ ‘ਚ ਬੱਸ ਡਰਾਇਵਰ ਦੀ ਵੀ ਮੌਤ ਹੋ ਗਈ ਹੈ। ਫਿਲਹਾਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਜ਼ਖਮੀ ਬੱਚਿਆਂਂ ਦਾ ਇਲਾਜ਼ ਕੀਤਾ ਦਾ ਰਿਹਾ ਹੈ।
School Bus Accident in Patiala: ਵੱਡੀ ਮੰਦਭਾਗੀ ਖ਼ਬਰ ਪਟਿਆਲਾ ਦੇ ਸਮਾਣਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਨਿੱਜੀ ਸਕੂਲ ਗੱਡੀ ਦਾ ਐਕਸੀਡੈਂਟ ਹੋ ਗਿਆ। ਹਾਦਸੇ ‘ਚ 6 ਸਕੂਲੀ ਬੱਚਿਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਖ਼ਬਰ ਸਾਹਮਣੇ ਆਈ ਹੈ ਕਿ ਹਾਦਸੇ ‘ਚ ਬੱਸ ਡਰਾਇਵਰ ਦੀ ਵੀ ਮੌਤ ਹੋ ਗਈ ਹੈ। ਫਿਲਹਾਲ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਵਿੱਚ ਜ਼ਖਮੀ ਬੱਚਿਆਂਂ ਦਾ ਇਲਾਜ਼ ਕੀਤਾ ਦਾ ਰਿਹਾ ਹੈ। ਸਕੂਲ ਬੱਸ ਨੂੰ ਟਿੱਪਰ ਨੇ ਟੱਕਰ ਮਾਰੀ ਜਿਸ ਕਰਕੇ ਦਰਦਨਾਕ ਹਾਦਸਾ ਵਾਪਰਿਆ।
ਇਸ ਹਾਦਸੇ ‘ਤੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਅਧਿਕਾਰਤ ਸੋਸ਼ਲ ਮੀਡੀਆ ‘ਤੇ ਹਾਦਸੇ ਬਾਰੇ ਲਿਖਦਿਆਂ ਭਗਵੰਤ ਮਾਨ ਨੇ ਕਿਹਾ, “ਪਟਿਆਲਾ-ਸਮਾਣਾ ਰੋਡ ‘ਤੇ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਵੈਨ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਜਿਸ ਵਿੱਚ ਸਕੂਲ ਵੈਨ ਦੇ ਡਰਾਈਵਰ ਸਮੇਤ ਕੁੱਝ ਬੱਚਿਆਂ ਦੀ ਮੌਤ ਦੀ ਦੁੱਖਦਾਈ ਖ਼ਬਰ ਮਿਲੀ ਹੈ ਅਤੇ ਕੁੱਝ ਬੱਚੇ ਗੰਭੀਰ ਜ਼ਖ਼ਮੀ ਹੋਏ ਹਨ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਬਚਾਅ ਕਾਰਜਾਂ ‘ਤੇ ਮੈਂ ਪਲ-ਪਲ ਦੀ ਅਪਡੇਟ ਲੈ ਰਿਹਾ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਬੱਚਿਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”
ਹਾਸਲ ਜਾਣਕਾਰੀ ਮੁਤਾਬਕ, ਇਨੋਵਾ ਕਾਰ ਬੁੱਧਵਾਰ ਦੁਪਹਿਰ ਨੂੰ ਸਕੂਲ ਤੋਂ ਬਾਅਦ ਬੱਚਿਆਂ ਨੂੰ ਘਰ ਛੱਡਣ ਜਾ ਰਹੀ ਸੀ। ਰਸਤੇ ਵਿੱਚ, ਕਾਰ ਦੀ ਦੂਜੇ ਪਾਸਿਓਂ ਆ ਰਹੇ ਟਿੱਪਰ ਨਾਲ ਸਿੱਧੀ ਟੱਕਰ ਹੋ ਗਈ। ਟਰੱਕ ਨਾਲ ਟਕਰਾਉਣ ਤੋਂ ਬਾਅਦ, ਇਨੋਵਾ ਡਰਾਈਵਰ ਸਮੇਤ ਸਕੂਲੀ ਬੱਚੇ ਜ਼ਖਮੀ ਹੋ ਗਏ। ਇਨੋਵਾ ਦੇ ਟੁਕੜੇ-ਟੁਕੜੇ ਹੋ ਗਏ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਕੁਝ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਸਥਾਨਕ ਲੋਕ ਵੀ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਰਹੇ। ਦੋਸ਼ੀ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਦੋਸ਼ੀ ਡਰਾਈਵਰ ਦੀ ਭਾਲ ਕਰ ਰਹੀ ਹੈ।