Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਅੰਮ੍ਰਿਤਸਰ ‘ਚ ਸਕੂਲ ਦੀ ਲੜਾਈ ਗੋਲੀਬਾਰੀ ਤੱਕ ਪਹੁੰਚੀ, 11ਵੀਂ ਕਲਾਸ ਦੇ ਵਿਦਿਆਰਥੀ ਦੇ ਲੱਤ ‘ਚ ਲੱਗੀ ਗੋਲੀ

ਅੰਮ੍ਰਿਤਸਰ ਦੇ ਲੁਹਾਰਕਾ ਰੋਡ ਤੇ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਨੌਜਵਾਨਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀਆਂ ਚਲੀਆਂ। ਇਸ ਫਾਇਰਿੰਗ ‘ਚ ਇੱਕ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ […]
Nishant Malyan
By : Updated On: 22 Dec 2025 10:08:AM
ਅੰਮ੍ਰਿਤਸਰ ‘ਚ ਸਕੂਲ ਦੀ ਲੜਾਈ ਗੋਲੀਬਾਰੀ ਤੱਕ ਪਹੁੰਚੀ, 11ਵੀਂ ਕਲਾਸ ਦੇ ਵਿਦਿਆਰਥੀ ਦੇ ਲੱਤ ‘ਚ ਲੱਗੀ ਗੋਲੀ

ਅੰਮ੍ਰਿਤਸਰ ਦੇ ਲੁਹਾਰਕਾ ਰੋਡ ਤੇ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਨੌਜਵਾਨਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀਆਂ ਚਲੀਆਂ। ਇਸ ਫਾਇਰਿੰਗ ‘ਚ ਇੱਕ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ। ਸਿਵਲ ਹਸਪਤਾਲ‘ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਐਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ 11ਵੀਂ ਕਲਾਸ ਦਾ ਵਿਦਿਆਰਥੀ ਹੈ। ਪੁਲਿਸ ਮੁਤਾਬਕ, ਝਗੜੇ ਦੀ ਸ਼ੁਰੂਆਤ ਸਕੂਲ ‘ਚ ਹੋਈ ਸੀ, ਜਿੱਥੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਵਿਚਾਲੇ ਕਿਸੇ ਗਲਤਫ਼ਹਮੀ ਕਾਰਨ ਤਕਰਾਰ ਹੋਈ।

ਇਸ਼ਤਿਹਾਰ

ਪੁਲਿਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਦੋਹਾਂ ਧਿਰਾਂ ਲੁਹਾਰਕਾ ਰੋਡ ਤੇ ਰਾਜ਼ੀਨਾਮੇ ਲਈ ਇਕੱਠੀਆਂ ਹੋਈਆਂ ਸਨ, ਪਰ ਉੱਥੇ ਮੁੜ ਤਕਰਾਰ ਹੋ ਗਈ। ਇਸ ਦੌਰਾਨ ਦੋਵੇਂ ਧਿਰਾਂ ‘ਚ ਇੱਕ ਧਿਰ ਦੇ ਹਰਿੰਦਰ ਸਿੰਘ ਵੱਲੋਂ ਗੋਲੀ ਚਲਾਈ ਗਈ, ਜੋ ਐਸ਼ਪ੍ਰੀਤ ਸਿੰਘ ਦੀ ਲੱਤ ‘ਚ ਲੱਗੀ। ਪੁਲਿਸ ਮੁਤਾਬਕ ਮੌਕੇ ਤੇ ਪੰਜ ਤੋਂ ਛੇ ਰਾਊਂਡ ਫਾਇਰ ਹੋਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਵਰਤੀ ਗਈ ਪਿਸਤੌਲ ਲਾਈਸੰਸੀ ਸੀ ਜਾਂ ਨਹੀਂ। ਪੁਲਿਸ ਨੇ ਸਪੱਸ਼ਟ ਕੀਤਾ ਕਿ ਦੂਜੀ ਧਿਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਦੀ ਪੁਸ਼ਟੀ ਨਹੀਂ ਹੋਈ।

Read Latest News and Breaking News at Daily Post TV, Browse for more News

Ad
Ad

Punjab District News