ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕਿਸ ਸਮੇਂ ਖੁਲਣਗੇ ਸਕੂਲ
Punjab Schools Timing: ਇਹ ਹੁਕਮ ਸ਼ਡਿਊਲ ਸਿਰਫ਼ ਅਕਤੂਬਰ ਮਹੀਨੇ ਲਈ ਹੈ, ਉਸ ਤੋਂ ਬਾਅਦ ਸਕੂਲਾਂ ਦਾ ਸਮਾਂ ਇਕ ਵਾਰ ਫ਼ਿਰ ਬਦਲਿਆ ਜਾਵੇਗਾ। Timings of Punjab Schools Changed: ਮੌਸਮ ਵਿਚ ਆ ਰਹੀ ਤਬਦੀਲੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਅਕਤੂਬਰ ਤੋਂ ਸਕੂਲ ਨਵੇਂ ਸਮੇਂ ‘ਤੇ ਖੁੱਲ੍ਹਣਗੇ। ਜਾਣਕਾਰੀ ਮੁਤਾਬਕ, 1 ਅਕਤੂਬਰ […]
By :
Jaspreet Singh
Published: 28 Sep 2025 19:08:PM

Punjab Schools Timing: ਇਹ ਹੁਕਮ ਸ਼ਡਿਊਲ ਸਿਰਫ਼ ਅਕਤੂਬਰ ਮਹੀਨੇ ਲਈ ਹੈ, ਉਸ ਤੋਂ ਬਾਅਦ ਸਕੂਲਾਂ ਦਾ ਸਮਾਂ ਇਕ ਵਾਰ ਫ਼ਿਰ ਬਦਲਿਆ ਜਾਵੇਗਾ।
Timings of Punjab Schools Changed: ਮੌਸਮ ਵਿਚ ਆ ਰਹੀ ਤਬਦੀਲੀ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 1 ਅਕਤੂਬਰ ਤੋਂ ਸਕੂਲ ਨਵੇਂ ਸਮੇਂ ‘ਤੇ ਖੁੱਲ੍ਹਣਗੇ। ਜਾਣਕਾਰੀ ਮੁਤਾਬਕ, 1 ਅਕਤੂਬਰ ਤੋਂ ਸੂਬੇ ਦੇ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ 2.30 ਵਜੇ ਤਕ ਖੁੱਲ੍ਹਣਗੇ। ਇਸੇ ਤਰ੍ਹਾਂ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ 2.50 ਵਜੇ ਤਕ ਖੁੱਲ੍ਹਿਆ ਕਰਨਗੇ।
ਇਹ ਹੁਕਮ ਸ਼ਡਿਊਲ ਸਿਰਫ਼ ਅਕਤੂਬਰ ਮਹੀਨੇ ਲਈ ਹੈ, ਉਸ ਤੋਂ ਬਾਅਦ ਸਕੂਲਾਂ ਦਾ ਸਮਾਂ ਇਕ ਵਾਰ ਫ਼ਿਰ ਬਦਲਿਆ ਜਾਵੇਗਾ। ਦੱਸ ਦਈਏ ਕਿ ਇਹ ਹੁਕਮ 1 ਅਕਤੂਬਰ ਤੋਂ 31 ਅਕਤੂਬਰ ਤੱਕ ਹੀ ਲਾਗੂ ਰਹਿਣਗੇ। 1 ਨਵੰਬਰ ਤੋਂ ਸਕੂਲਾਂ ਦਾ ਸਮਾਂ ਫ਼ਿਰ ਤੋਂ ਬਦਲਿਆ ਜਾਵੇਗਾ।