Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਐਸ.ਡੀ.ਐਮ ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਸਵੇਰੇ 7 ਵਜੇ ਘਰ ਤੋਂ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ ਵਿਖੇ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਸਵੇਰੇ 7 ਵਜੇ ਪੁਲਿਸ ਜਿਲਾ ਤਰਨ ਤਰਨ ਦੀ ਪੱਟੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਐਸ.ਡੀ.ਐਮ ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ਪੁਲਿਸ ਨੇ ਸਵੇਰੇ 7 ਵਜੇ ਘਰ ਤੋਂ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ ਵਿਖੇ ਐਸ.ਡੀ.ਐਮ. ਦੀ ਸੇਵਾ ਨਿਭਾਅ ਰਹੇ ਪੀ.ਸੀ.ਐਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਸਵੇਰੇ 7 ਵਜੇ ਪੁਲਿਸ ਜਿਲਾ ਤਰਨ ਤਰਨ ਦੀ ਪੱਟੀ ਪੁਲਿਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਸਬੰਧੀ ਅਨੁਪ੍ਰੀਤ ਕੌਰ ’ਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ।

ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਸ ਮਾਮਲੇ ਵਿੱਚ ਹੀ ਐਸ.ਡੀ.ਐਮ. ਅਨੁਪ੍ਰੀਤ ਕੌਰ ਰੰਧਾਵਾ ਨੂੰ ਪੱਟੀ ’ਚ ਪੁਲਿਸ ਵਲੋਂ ਸਵੇਰੇ ਉਨ੍ਹਾਂ ਦੇ ਸਰਕਾਰੀ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

ਕੀ ਹੈ ਪੂਰਾ ਮਾਮਲਾ

ਅਨੁਪ੍ਰੀਤ ਕੌਰ ਰੰਧਾਵਾ ਵਿਰੁੱਧ 1 ਕਰੋੜ 63 ਲੱਖ ਰੁਪਏ ਦੇ ਗਬਨ ਦਾ ਮਾਮਲਾ ਚੱਲ ਰਿਹਾ ਸੀ। ਉਸ ਸਮੇਂ ਅਨੁਪ੍ਰੀਤ ਤਰਨਤਾਰਨ ਦੇ ਪੱਟੀ ਵਿੱਚ ਤਾਇਨਾਤ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ ਅਤੇ ਪੁਲਿਸ ਕਾਰਵਾਈ ਕਰ ਰਹੀ ਹੈ। ਇਸ ਵੇਲੇ ਉਹ ਗੁਰਦਾਸਪੁਰ ਜ਼ਿਲ੍ਹੇ ਵਿੱਚ ਐਸਡੀਐਮ ਵਜੋਂ ਕੰਮ ਕਰ ਰਹੀ ਸੀ। ਉਨ੍ਹਾਂ ਕੋਲ ਨਗਰ ਕੌਂਸਲ ਦਾ ਵਾਧੂ ਚਾਰਜ ਵੀ ਸੀ। ਪੀਸੀਐਸ ਅਧਿਕਾਰੀ ਅਨੁਪ੍ਰੀਤ ਕੌਰ ‘ਤੇ ਰਾਜਸਥਾਨ-ਜੰਮੂ ਕਸ਼ਮੀਰ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਦੌਰਾਨ ਸਰਕਾਰ ਵੱਲੋਂ ਜ਼ਮੀਨ ਪ੍ਰਾਪਤੀ ਦੌਰਾਨ ਉਨ੍ਹਾਂ ਲੋਕਾਂ ਨੂੰ ਲਾਭ ਪਹੁੰਚਾਉਣ ਦਾ ਇਲਜ਼ਾਮ ਹੈ ਜਿਨ੍ਹਾਂ ਕੋਲ ਜ਼ਮੀਨ ਨਹੀਂ ਸੀ।

ਇੰਝ ਆਇਆ ਸੀ ਮਾਮਲਾ ਸਾਹਮਣੇ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੱਟੀ ਦੇ ਸਾਬਕਾ ਐਸਡੀਐਮ ਨਵਰਾਜ ਸਿੰਘ ਬਰਾੜ ਨੇ 5 ਸਤੰਬਰ, 2018 ਨੂੰ ਤਤਕਾਲੀ ਡਿਪਟੀ ਕਮਿਸ਼ਨਰ ਆਫ਼ ਪੁਲਿਸ, ਪ੍ਰਦੀਪ ਸੱਭਰਵਾਲ ਕੋਲ ਇਸ ਗਬਨ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਲਜ਼ਾਮ ਇਹ ਸੀ ਕਿ 9 ਜਨਵਰੀ, 2018 ਤੋਂ 11 ਫਰਵਰੀ, 2019 ਦੇ ਵਿਚਕਾਰ, ਸਰਕਾਰ ਦੁਆਰਾ ਜ਼ਮੀਨ ਪ੍ਰਾਪਤੀ ਲਈ ਜਾਰੀ ਕੀਤੀ ਗਈ 1.63 ਕਰੋੜ ਰੁਪਏ ਦੀ ਰਕਮ ਪੰਜ ਅਯੋਗ ਵਿਅਕਤੀਆਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ ਸੀ।

ਇੰਨ੍ਹਾਂ ਪੰਜ ਵਿਅਕਤੀਆਂ ਦੇ ਖਾਤਿਆਂ ’ਚ ਕੀਤੇ ਟ੍ਰਾਂਸਫਰ

ਸੂਤਰਾਂ ਮੁਤਾਬਿਕ ਹਾਸਿਲ ਜਾਣਕਾਰੀ ਮੁਤਾਬਿਕ ਤਕਰੀਬਨ 5 ਵਿਅਕਤੀਆਂ ਦੇ ਖਾਤੇ ’ਚ ਪੈਸੇ ਟ੍ਰਾਂਸਫਰ ਕੀਤੇ ਗਏ ਸੀ। ਇਹ ਵਿਅਕਤੀ ਹਨ ਅੰਮ੍ਰਿਤਸਰ ਦੇ ਮਾਨਾਂਵਾਲਾ ਦੀ ਰਹਿਣ ਵਾਲੀ ਜਸਬੀਰ ਕੌਰ, ਤਰਨਤਾਰਨ ਦੇ ਫਤਿਹਪੁਰ ਅਲਗੋ ਮਹਿਮੂਦਪੁਰਾ ਦੀ ਰਹਿਣ ਵਾਲੀ ਰਾਜਵਿੰਦਰ ਕੌਰ, ਕੋਟ ਦਸੌਂਧੀ ਮੱਲ ਦੇ ਰਹਿਣ ਵਾਲੇ ਸਰਤਾਜ ਸਿੰਘ, ਅੰਮ੍ਰਿਤਸਰ ਦੇ ਹੁਸ਼ਿਆਰ ਨਗਰ ਦੇ ਰਹਿਣ ਵਾਲੇ ਬਿਕਰਮਜੀਤ ਸਿੰਘ ਅਤੇ ਕੋਟ ਦਸੌਂਧੀ ਮੱਲ ਦੀ ਰਹਿਣ ਵਾਲੀ ਗੁਰਜੀਤ ਕੌਰ ਹੈ। ਬਰਾੜ ਦੀ ਜਾਂਚ ਦੇ ਆਧਾਰ ‘ਤੇ, 5 ਸਤੰਬਰ, 2019 ਨੂੰ ਸਿਟੀ ਪੱਟੀ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 419, 420, 409 ਅਤੇ 120B ਦੇ ਤਹਿਤ ਮਾਮਲਾ ਨੰਬਰ 47 ਦਰਜ ਕੀਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News