Journalism Of Hope
BREAKING NEWS
ਪੰਜਾਬ ‘ਚ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਸ਼ਹਿਜ਼ਾਦ ਭੱਟੀ ਬ੍ਰਾਜ਼ੀਲ ‘ਚ ਲੁਕਿਆ, ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਕੀਤਾ ਜਾਰੀ...ਸੰਤ ਸੀਚੇਵਾਲ ਦੀ ਪੰਜਾਬ DGP ਨੂੰ ਚਿੱਠੀ, ਸੁਰੱਖਿਆ ਮੁਲਾਜ਼ਮਾਂ ਨੂੰ ਥਾਣਿਆਂ ‘ਚ ਭੇਜਣ ਦੀ ਅਪੀਲ

ਡੇਰਾਬੱਸੀ ‘ਚ ਮਾਈਨਿੰਗ ਵਿਭਾਗ ਦਾ SDO 8 ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Mohali Mining SDO Arrested; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਡੇਰਾਬੱਸੀ ਵਿੱਚ ਤਾਇਨਾਤ ਮਾਈਨਿੰਗ ਵਿਭਾਗ ਦੇ ਸਬ ਡਿਵੀਜ਼ਨਲ ਅਫ਼ਸਰ (SDO) ਰਮਨਜੋਤ ਸਿੰਘ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਵਿਜੀਲੈਂਸ […]
Jaspreet Singh
By : Updated On: 28 Jul 2026 19:52:PM
ਡੇਰਾਬੱਸੀ ‘ਚ ਮਾਈਨਿੰਗ ਵਿਭਾਗ ਦਾ SDO 8 ਲੱਖ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ

Mohali Mining SDO Arrested; ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਡੇਰਾਬੱਸੀ ਵਿੱਚ ਤਾਇਨਾਤ ਮਾਈਨਿੰਗ ਵਿਭਾਗ ਦੇ ਸਬ ਡਿਵੀਜ਼ਨਲ ਅਫ਼ਸਰ (SDO) ਰਮਨਜੋਤ ਸਿੰਘ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ਼ਤਿਹਾਰ

ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਮਿਲੀ ਸ਼ਿਕਾਇਤ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਵਿਜੀਲੈਂਸ ਬਿਊਰੋ ਨੇ ਮੁਹਾਲੀ ਥਾਣੇ ਵਿੱਚ ਮੁਲਜ਼ਮ SDO ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ਼ਆਈਆਰ ਦਰਜ ਕਰ ਲਈ ਹੈ। ਅਧਿਕਾਰੀਆਂ ਮੁਤਾਬਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

3 ਅਹਿਮ ਗੱਲਾਂ ‘ਚ ਪੂਰਾ ਮਾਮਲਾ

40 ਲੱਖ ਦੀ ਮੰਗ, 19.40 ਲੱਖ ‘ਤੇ ਸੌਦਾ ਤੈਅ

ਸਰਕਾਰੀ ਬੁਲਾਰੇ ਅਨੁਸਾਰ, SDO ਰਮਨਜੋਤ ਸਿੰਘ ਨੇ ਪਹਿਲਾਂ 40 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਬਾਅਦ ਵਿੱਚ ਗੱਲਬਾਤ ਦੌਰਾਨ 19 ਲੱਖ 40 ਹਜ਼ਾਰ ਰੁਪਏ ਲੈਣ ‘ਤੇ ਸਹਿਮਤੀ ਬਣੀ।

ਮਿੱਟੀ ਚੁੱਕਣ ਦੇ ਬਦਲੇ ਲਈ ਰਿਸ਼ਵਤ

ਸ਼ਿਕਾਇਤਕਰਤਾ ਦੀ ਜ਼ਮੀਨ ਵਿੱਚੋਂ ਮਿੱਟੀ ਚੁੱਕਣ ਦੇ ਮਾਮਲੇ ਵਿੱਚ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਦੇ ਬਦਲੇ SDO ਨੇ ਪਹਿਲੀ ਕਿਸ਼ਤ ਵਜੋਂ 8 ਲੱਖ ਰੁਪਏ ਰਿਸ਼ਵਤ ਵਸੂਲ ਕੀਤੀ।

ਕਾਲ ਰਿਕਾਰਡਿੰਗ ਬਣੀ ਅਹਿਮ ਸਬੂਤ

ਸ਼ਿਕਾਇਤਕਰਤਾ ਨੇ ਮੁੱਖ ਮੰਤਰੀ ਹੈਲਪਲਾਈਨ ‘ਤੇ ਸ਼ਿਕਾਇਤ ਦੇਣ ਦੇ ਨਾਲ-ਨਾਲ ਗੱਲਬਾਤ ਦੀ ਆਡੀਓ ਰਿਕਾਰਡਿੰਗ ਵੀ ਸੌਂਪੀ ਸੀ। ਵਿਜੀਲੈਂਸ ਵੱਲੋਂ ਜਾਂਚ ਦੌਰਾਨ ਰਿਕਾਰਡਿੰਗ ਦੀ ਪੁਸ਼ਟੀ ਕੀਤੀ ਗਈ, ਜਿਸ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਲੱਗੇ ਦੋਸ਼ ਸਹੀ ਪਾਏ ਗਏ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Read Latest News and Breaking News at Daily Post TV, Browse for more News

Ad
Ad

Punjab District News