Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

10000 ਰੁਪਏ ਰਿਸ਼ਵਤ ਲੈਂਦਾ SDO ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
10000 ਰੁਪਏ ਰਿਸ਼ਵਤ ਲੈਂਦਾ SDO ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦਫ਼ਤਰ, ਸਬ- ਡਿਵੀਜ਼ਨ ਕੁੱਪ ਕਲਾਂ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਉਪ- ਮੰਡਲ ਅਧਿਕਾਰੀ ਹਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੋਗੀਵਾਲ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਦੋਸ਼ੀ ਐਸ.ਡੀ.ਓ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਦੇ ਘਰ ਦੀ ਜਾਂਚ ਕੀਤੀ ਅਤੇ ਉਸਨੂੰ ਦੱਸਿਆ ਕਿ ਉਸ ਦੇ ਘਰ ਵਿੱਚ ਅਣਅਧਿਕਾਰਤ ਬਿਜਲੀ ਮੀਟਰ ਲੱਗੇ ਹੋਏ ਹਨ। ਇਸ ਸਬੰਧ ਵਿੱਚ ਮੁਲਜ਼ਮ ਐਸਡੀਓ ਨੇ ਇਨ੍ਹਾਂ ਬਿਜਲੀ ਮੀਟਰਾਂ ਨੂੰ ਚਾਲੂ ਰੱਖਣ ਲਈ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਸ਼ਿਕਾਇਤਕਰਤਾ ਕੋਈ ਵੀ ਗੈਰ-ਕਾਨੂੰਨੀ ਢੰਗ ਅਖ਼ਤਿਆਰ ਕਰਨ ਜਾਂ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ।

ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News