Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਬਿਆਸ ਦਰਿਆ ਵਿੱਚ ਡੁੱਬੇ ਦੋ ਨੌਜਵਾਨਾਂ ਦੀ ਭਾਲ ਜਾਰੀ, ਦੋ ਦੀ ਮੌਤ, ਚਾਰ ਦੋਸਤ ਗਏ ਸਨ ਨਹਾਉਣ

Punjab News: ਕਪੂਰਥਲਾ ਦੇ ਪਿੰਡ ਪੀਰਵਾਲ ਵਿੱਚ ਵਿਸਾਖੀ ਦਾ ਤਿਉਹਾਰ ਉਦਾਸ ਮਾਹੌਲ ਵਿੱਚ ਬਦਲ ਗਿਆ। ਐਤਵਾਰ ਨੂੰ ਨਹਾਉਣ ਗਏ ਚਾਰ ਨੌਜਵਾਨ ਬਿਆਸ ਦਰਿਆ ਦੇ ਤੇਜ਼ ਵਹਾਅ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋ ਹੋਰ ਅਜੇ ਵੀ ਲਾਪਤਾ ਹਨ। ਇਹ ਘਟਨਾ ਐਤਵਾਰ ਨੂੰ ਵਾਪਰੀ, ਜਦੋਂ ਬੇਰੋਵਾਲ ਨੇੜੇ ਸਥਿਤ ਪੀਰਵਾਲ ਪਿੰਡ ਦੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਬਿਆਸ ਦਰਿਆ ਵਿੱਚ ਡੁੱਬੇ ਦੋ ਨੌਜਵਾਨਾਂ ਦੀ ਭਾਲ ਜਾਰੀ, ਦੋ ਦੀ ਮੌਤ, ਚਾਰ ਦੋਸਤ ਗਏ ਸਨ ਨਹਾਉਣ

Punjab News: ਕਪੂਰਥਲਾ ਦੇ ਪਿੰਡ ਪੀਰਵਾਲ ਵਿੱਚ ਵਿਸਾਖੀ ਦਾ ਤਿਉਹਾਰ ਉਦਾਸ ਮਾਹੌਲ ਵਿੱਚ ਬਦਲ ਗਿਆ। ਐਤਵਾਰ ਨੂੰ ਨਹਾਉਣ ਗਏ ਚਾਰ ਨੌਜਵਾਨ ਬਿਆਸ ਦਰਿਆ ਦੇ ਤੇਜ਼ ਵਹਾਅ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋ ਹੋਰ ਅਜੇ ਵੀ ਲਾਪਤਾ ਹਨ।

ਇਹ ਘਟਨਾ ਐਤਵਾਰ ਨੂੰ ਵਾਪਰੀ, ਜਦੋਂ ਬੇਰੋਵਾਲ ਨੇੜੇ ਸਥਿਤ ਪੀਰਵਾਲ ਪਿੰਡ ਦੇ ਚਾਰ ਨੌਜਵਾਨ ਵਿਸਾਖੀ ਦੇ ਮੌਕੇ ‘ਤੇ ਬਿਆਸ ਦਰਿਆ ਵਿੱਚ ਨਹਾਉਣ ਗਏ ਸਨ। ਅਚਾਨਕ ਆਏ ਤੇਜ਼ ਵਹਾਅ ਵਿੱਚ ਵਹਿ ਜਾਣ ਤੋਂ ਬਾਅਦ ਅਰਸ਼ਦੀਪ ਸਿੰਘ ਅਤੇ ਜਸਪਾਲ ਸਿੰਘ ਨੂੰ ਬਚਾਇਆ ਗਿਆ। ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ। ਪਰ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਦੋ ਨੌਜਵਾਨਾਂ ਦੀ ਭਾਲ ਜਾਰੀ

ਐਨਡੀਆਰਐਫ ਦੀ ਟੀਮ ਅਤੇ ਗੋਤਾਖੋਰ ਵਿਸ਼ਾਲ ਅਤੇ ਗੁਰਪ੍ਰੀਤ ਸਿੰਘ ਦੀ ਭਾਲ ਵਿੱਚ ਲੱਗੇ ਹੋਏ ਹਨ। ਫੱਤੂਢੀਂਗਾ ਪੁਲਿਸ ਦੀ ਐਸਐਚਓ ਸੋਨਮਦੀਪ ਕੌਰ ਦੀ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਦੇਰ ਸ਼ਾਮ ਤੱਕ ਜਾਰੀ ਬਚਾਅ ਕਾਰਜ ਵਿੱਚ ਦੋਵਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਅੱਜ ਸਵੇਰੇ ਫਿਰ ਤੋਂ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਇੱਕ ਨੌਜਵਾਨ ਵਿਦੇਸ਼ ਜਾਣ ਵਾਲਾ ਸੀ

ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਚਾਰੇ ਨੌਜਵਾਨ 17-18 ਸਾਲ ਦੇ ਸਨ ਅਤੇ ਪੜ੍ਹਾਈ ਕਰ ਰਹੇ ਸਨ। ਲਾਪਤਾ ਵਿਸ਼ਾਲ ਕੁਝ ਦਿਨਾਂ ਵਿੱਚ ਵਿਦੇਸ਼ ਜਾਣ ਵਾਲਾ ਸੀ। ਇਸ ਹਾਦਸੇ ਕਾਰਨ ਪੂਰਾ ਪਿੰਡ ਸਦਮੇ ਵਿੱਚ ਹੈ। ਡੀਸੀ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ

Read Latest News and Breaking News at Daily Post TV, Browse for more News

Ad
Ad

Punjab District News