Journalism Of Hope
BREAKING NEWS
6 ਸਾਲ ਬਾਅਦ ਮੁੜ ਇਕੱਠੇ ਹੋਏ ਭਾਜਪਾ ਤੇ ਅਕਾਲੀ ਦਲ, ਪੰਜਾਬ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ.......ਅੰਮ੍ਰਿਤਸਰ ’ਚ ਦਿਲ ਦਹਿਲਾਉਣ ਵਾਲੀ ਵਾਰਦਾਤ: ਨੌਜਵਾਨ ਨੇ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰਨ ਮਗਰੋਂ ਖ਼ੁਦਕੁਸ਼ੀ ਕੀਤੀ.......ਦਿਲਜੀਤ ਦੇ ਗੀਤ ਸੁਣਨ ਨਹੀਂ, ਮੋਬਾਈਲ ਚੋਰੀ ਕਰਨ ਪਹੁੰਚਿਆ ਸੀ ਗਿਰੋਹ ! 20 ਹਜ਼ਾਰ ਖਰਚ ਕੇ ਖਰੀਦੇ ਸੀ ਗੋਲਡ ਪਾਸ.......ਕੈਨੇਡਾ ’ਚ ਰੁਜ਼ਗਾਰ ਏਜੰਸੀਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਦੋ ਪੰਜਾਬੀ ਨੌਜਵਾਨ ਗ੍ਰਿਫ਼ਤਾਰ.......ਵੈਭਵ ਸੂਰਿਆਵੰਸ਼ੀ ਨੇ 53 ਗੇਂਦਾਂ ’ਚ ਠੋਕੇ 204 ਰਨ, ਭਾਰਤ-ਏ ਨੇ UAE ਨੂੰ 7 ਵਿਕਟਾਂ ਨਾਲ ਹਰਾਇਆ.....ਪ੍ਰਿਆਂਸ਼ ਆਰਿਆ ਨੇ ਖੇਡੀ ਰਿਕਾਰਡਤੋੜ ਪਾਰੀ, 68 ਗੇਂਦਾਂ ’ਚ ਬਣਾਈਆਂ 181 ਦੌੜਾਂ......ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 7 ਹਜ਼ਾਰ ਤੋਂ ਪਾਰ, ਹੁਣ ਤੱਕ 2,144 FIR ਦਰਜ.......

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ: ਅੱਜ ਫਤਿਹਗੜ੍ਹ ਸਾਹਿਬ ਤੋਂ ਹੋਵੇਗੀ ਸ਼ੁਰੂ

Second day of BJP’s ‘Drug-Free Punjab Yatra’: ਫਤਿਹਗੜ੍ਹ ਸਾਹਿਬ: ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ‘ਭਾਜਪਾ ਦਾ ਨਾਅਰਾ, ਨਸ਼ਾ ਮਿਟਾਉਣਾ ਸਾਰਾ’ ਮੁਹਿੰਮ ਤਹਿਤ ਕੱਢੀਆਂ ਜਾ ਰਹੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਵਿੱਚੋਂ ਦੂਜੀ ਯਾਤਰਾ ਅੱਜ, 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ: ਅੱਜ ਫਤਿਹਗੜ੍ਹ ਸਾਹਿਬ ਤੋਂ ਹੋਵੇਗੀ ਸ਼ੁਰੂ

Second day of BJP’s ‘Drug-Free Punjab Yatra’: ਫਤਿਹਗੜ੍ਹ ਸਾਹਿਬ: ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ‘ਭਾਜਪਾ ਦਾ ਨਾਅਰਾ, ਨਸ਼ਾ ਮਿਟਾਉਣਾ ਸਾਰਾ’ ਮੁਹਿੰਮ ਤਹਿਤ ਕੱਢੀਆਂ ਜਾ ਰਹੀਆਂ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਵਿੱਚੋਂ ਦੂਜੀ ਯਾਤਰਾ ਅੱਜ, 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਇਸ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਯਾਤਰਾ ਨੂੰ ਰਵਾਨਾ ਕਰਨ ਤੋਂ ਪਹਿਲਾਂ ਰੇਖਾ ਗੁਪਤਾ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਸਥਾਨਕ ਦਾਣਾ ਮੰਡੀ ਵਿੱਚ ਜਨ ਸਭਾ ਨੂੰ ਸੰਬੋਧਨ ਕਰਨ ਦੀ ਵੀ ਯੋਜਨਾ ਹੈ।

ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਣ ਵਾਲੀ ਇਹ ਯਾਤਰਾ ਸਮਰਾਲਾ, ਪਾਇਲ, ਖੰਨਾ, ਅਮਲੋਹ, ਬੱਸੀ ਪਠਾਣਾ, ਡੇਰਾਬੱਸੀ, ਐੱਸਏਐੱਸ ਨਗਰ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੁਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਦੀ ਹੋਈ ਜਲੰਧਰ ਵਿੱਚ ਸਮਾਪਤ ਹੋਵੇਗੀ।

ਭਾਜਪਾ ਮੁਤਾਬਕ ਇਹ ਚਾਰੋਂ ਯਾਤਰਾਵਾਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਣਗੀਆਂ। ਚਾਰ ਯਾਤਰਾਵਾਂ ਦਾ ਸਮਾਪਤੀ ਸਮਾਗਮ 30 ਸਤੰਬਰ ਨੂੰ ਜਲੰਧਰ ਵਿੱਚ ਹੋਵੇਗਾ।

Read Latest News and Breaking News at Daily Post TV, Browse for more News

Ad
Ad

Punjab District News