ਸਚਿਨ ਪਾਇਲਟ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ
- ਅੱਜ ਮੋਗਾ, ਧਰਮਕੋਟ, ਜਗਰਾਓਂ ਅਤੇ ਭੈਣੀ ਸਾਹਿਬ ਜਾਣਗੇ
- ਸ਼ਾਮ 5 ਵਜੇ ਜਲੰਧਰ ਪਹੁੰਚਣਗੇ ਪੰਜਾਬ ਕਾਂਗਰਸ ਦੇ ਇੰਚਾਰਜ
Second day of Sachin Pilot’s visit to Punjab.: ਮੋਗਾ: ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਆਪਣੇ ਪੰਜਾਬ ਦੌਰੇ ਦੇ ਦੂਜੇ ਦਿਨ ਅੱਜ 17 ਅਕਤੂਬਰ ਨੂੰ ਵੱਖ-ਵੱਖ ਥਾਵਾਂ ਦਾ ਦੌਰਾ ਕਰਨਗੇ। ਨਿਰਧਾਰਤ ਪ੍ਰੋਗਰਾਮ ਅਨੁਸਾਰ, ਉਹ ਸਵੇਰੇ 9:30 ਵਜੇ ਬਠਿੰਡਾ ਤੋਂ ਰਵਾਨਾ ਹੋਣਗੇ ਅਤੇ ਸਵੇਰੇ 11 ਵਜੇ ਮੋਗਾ ਪਹੁੰਚਣਗੇ।
ਮੋਗਾ ਪਹੁੰਚਣ ਤੋਂ ਬਾਅਦ ਸਚਿਨ ਪਾਇਲਟ ਡੱਲਾ ਪਿੰਡ, ਧਰਮਕੋਟ, ਜਗਰਾਓਂ ਅਤੇ ਭੈਣੀ ਸਾਹਿਬ ਜਾਣਗੇ। ਇਸ ਤੋਂ ਬਾਅਦ ਉਹ ਸ਼ਾਮ 5 ਵਜੇ ਜਲੰਧਰ ਪਹੁੰਚਣਗੇ, ਜਿੱਥੇ ਉਨ੍ਹਾਂ ਦਾ ਰਾਤ ਦਾ ਠਹਿਰਾਅ ਰਹੇਗਾ।
ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ, ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਬੀਤੇ ਦਿਨ ਪੰਜ ਦਿਨਾਂ ਦੇ ਦੌਰੇ ਲਈ ਪੰਜਾਬ ਪਹੁੰਚੇ। ਪਾਇਲਟ ਨੇ ਬੀਤੇ ਦਿਨ ਦੇਰ ਸ਼ਾਮ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਠਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ।
