Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ

Second day of special session of Punjab Legislative Assembly: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਛੇ ਦਿਨਾਂ ਵਿਸ਼ੇਸ਼ ਸੈਸ਼ਨ 22 ਅਕਤੂਬਰ ਨੂੰ ਸ਼ੁਰੂ ਹੋ ਗਿਆ। ਅੱਜ ਸੈਸ਼ਨ ਦਾ ਦੂਜਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ

Second day of special session of Punjab Legislative Assembly: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਛੇ ਦਿਨਾਂ ਵਿਸ਼ੇਸ਼ ਸੈਸ਼ਨ 22 ਅਕਤੂਬਰ ਨੂੰ ਸ਼ੁਰੂ ਹੋ ਗਿਆ। ਅੱਜ ਸੈਸ਼ਨ ਦਾ ਦੂਜਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਸਮੇਤ ਹੋਰਨਾਂ ਨੂੰ ਯਾਦ ਕੀਤਾ ਗਿਆ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲੇ ਦਿਨ ਦੀ ਕਾਰਵਾਈ ਸਿਰਫ਼ 9 ਮਿੰਟ ਸਤਾਈ ਸਕਿੰਟ ਹੀ ਚੱਲੀ।

ਭਾਜਪਾ ਨੇ ਵਿਧਾਨ ਸਭਾ ਦੇ ਬਾਹਰ ਕੀਤਾ ਪ੍ਰਦਰਸ਼ਨ
ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਭਾਜਪਾ ਆਗੂਆਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਨਸ਼ਿਆਂ ਦਾ ਪ੍ਰਭਾਵ ਲੋਕਾਂ ਦੀ ਜ਼ਿੰਦਗੀ ’ਤੇ ਗੰਭੀਰ ਅਸਰ ਪਾ ਰਿਹਾ ਹੈ। ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਆਪਣੀ ਜਾਨ ਤੱਕ ਗੁਆਉਣੀ ਪੈ ਰਹੀ ਹੈ।

ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਿਆ
ਵਿਰੋਧੀ ਧਿਰ ਨੇ ਨਸ਼ਾ ਤਸਕਰੀ ਰੋਕਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਵਿਰੋਧੀ ਧਿਰ ਦੇ ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ’ਤੇ ਕਾਬੂ ਪਾਉਣ ਵਿੱਚ ਨਾਕਾਮ ਰਹੀ ਹੈ।

ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਸਨ ਕਿ ਉਹ ਸਦਨ ਦੀ ਕਾਰਵਾਈ ਨਹੀਂ ਚੱਲਣ ਦੇਣਗੇ। ਇਸ ਕਾਰਨ ਵਿਸ਼ੇਸ਼ ਸੈਸ਼ਨ ਦੌਰਾਨ ਸਿਆਸੀ ਟਕਰਾਅ ਦੀ ਸੰਭਾਵਨਾ ਬਣੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News