ਪੰਜਾਬ ਰੋਡਵੇਜ਼ ਤੇ ਪਨਬੱਸ ਮੁਲਾਜ਼ਮਾਂ ਦੀ ਹੜਤਾਲ ਦਾ ਦੂਜਾ ਦਿਨ
- ਟਰਾਂਸਪੋਰਟ ਮੰਤਰੀ ਨਾਲ ਯੂਨੀਅਨ ਆਗੂਆਂ ਦੀ ਮੀਟਿੰਗ ਰਹੀ ਬੇਸਿੱਟਾ
- ਯਾਤਰੀਆਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀ ਦਾ ਸਾਹਮਣਾ
Second day of strike by Roadways/Punbus employees: ਚੰਡੀਗੜ੍ਹ: ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਬੁੱਧਵਾਰ ਤੋਂ ਸੂਬੇ ਦੇ ਵੱਖ-ਵੱਖ ਡਿਪੂਆਂ ਵਿੱਚ ਰੋਸ ਪ੍ਰਦਰਸ਼ਨ ਕਰਦਿਆਂ ਬੱਸਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ।
ਹਜ਼ਾਰਾਂ ਬੱਸਾਂ ਦੇ ਸੜਕਾਂ ਤੋਂ ਦੂਰ ਰਹਿਣ ਕਾਰਨ ਸੂਬੇ ਭਰ ਵਿੱਚ ਯਾਤਰੀਆਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਸ ਸੇਵਾਵਾਂ ਪ੍ਰਭਾਵਿਤ ਹੋਣ ਕਾਰਨ ਰੋਜ਼ਾਨਾ ਸਫ਼ਰ ਕਰਨ ਵਾਲੇ ਲੋਕਾਂ ਨੂੰ ਵੀ ਦਿੱਕਤਾਂ ਆ ਰਹੀਆਂ ਹਨ।
ਇਸ ਦੌਰਾਨ ਟਰਾਂਸਪੋਰਟ ਮੰਤਰੀ ਨੇ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਸੱਦਿਆ ਸੀ, ਪਰ ਮੀਟਿੰਗ ਬੇਸਿੱਟਾ ਰਹੀ। ਇਸ ਕਾਰਨ ਹੜਤਾਲ ਖ਼ਤਮ ਹੋਣ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ। ਇਸ ਦੌਰਾਨ ਟਰਾਂਸਪੋਰਟ ਮੰਤਰੀ ਦੇ ਆਦੇਸ਼ਾਂ ‘ਤੇ ਪੰਜਾਬ ਸਟੇਟ ਬੱਸ ਸਟੈਂਡ ਮੈਨੇਜਮੈਂਟ ਕੰਪਨੀ ਲਿਮਟਿਡ (ਪਨਬੱਸ) ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ 29 ਅਕਤੂਬਰ, 2026 ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਤੈਅ ਕੀਤੀ ਹੈ।