ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਬਾਹਰੀ ਲੋਕਾਂ ਦਾ ਦਾਖਲਾ ਬੰਦ, ਜਾਣੋ ਕਾਰਨ
Punjab University new orders – ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ 2 ਅਪ੍ਰੈਲ ਤੋਂ ਕੈਂਪਸ ਸਬੰਧੀ ਨਵੇਂ ਹੁਕਮ ਲਾਗੂ ਕਰ ਦਿੱਤੇ ਹਨ।ਪ੍ਰਸ਼ਾਸਨ ਨੇ ਵੱਡਾ ਫੈਸਲਾ ਲੈਂਦਿਆਂ ਕੈਂਪਸ ਵਿੱਚ ਬਾਹਰੀ ਵਿਦਿਆਰਥੀਆਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ਦੀ ਵੀ ਸਖ਼ਤੀ ਨਾਲ ਚੈਕਿੰਗ ਕੀਤੀ ਜਾਵੇਗੀ। ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਸ਼ਨਾਖਤੀ ਕਾਰਡ (Identity card) ਪਹਿਨਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਹਰਿਆਣਵੀ ਗਾਇਕ ਮਾਸੂਮ ਸ਼ਰਮਾ ਦੇ ਸ਼ੋਅ ਦੌਰਾਨ ਇੱਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਮੱਦੇਨਜ਼ਰ ਪੀ.ਯੂ. ਪ੍ਰਸ਼ਾਸਨ ਨੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਹੁਣ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ। ਇਸ ਸਬੰਧੀ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਦੀ ਵੀ ਖ਼ਬਰ ਹੈ।