Punjab Politics: ਹਾਸਲ ਜਾਣਕਾਰੀ ਮੁਤਾਬਕ ਇੱਕ-ਦੋ ਦਿਨਾਂ ਦਰਮਿਆਨ ਸੁਨਾਮ ਤੋਂ ਸੀਨੀਅਰ ਅਕਾਲੀ ਆਗੂ ਬਲਦੇਵ ਮਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕਰਨ ਜਾ ਰਹੇ ਹਨ।
Baldev Mann rejoin Akali Dal: ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਆਗੂਆਂ ਦੀ ਘਰ ਵਾਪਸੀ ਜਲਦ ਸ਼ੁਰੂ ਹੋਣ ਜਾ ਰਹੀ ਹੈ। ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਇੱਕ-ਦੋ ਦਿਨਾਂ ਦਰਮਿਆਨ ਸੁਨਾਮ ਤੋਂ ਸੀਨੀਅਰ ਅਕਾਲੀ ਆਗੂ ਬਲਦੇਵ ਮਾਨ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਸ਼ਮੂਲੀਅਤ ਕਰਨ ਜਾ ਰਹੇ ਹਨ।
ਖ਼ਬਰਾਂ ਹਨ ਕਿ ਬਲਦੇਵ ਮਾਨ ਦੇ ਘਰ ਸੂਲਰ ਘਰਾਟ ਉਨ੍ਹਾਂ ਦੀ ਘਰ ਵਾਪਸੀ ਯਾਨੀ ਅਕਾਲੀ ਦਲ ‘ਚ ਮੁੜ ਵਾਪਸੀ ਹੋਵੇਗੀ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਸੀਨੀਅਰ ਅਕਾਲੀ ਲੀਡਰਸ਼ਿਪ ਮੌਜੂਦ ਰਹੇਗੀ।
ਦੱਸ ਦਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਬਦਲਣ ਤੋਂ ਬਾਅਦ ਬਲਦੇਵ ਮਾਨ ਬਾਗੀ ਧੜੇ ‘ਚ ਸ਼ਾਮਲ ਹੋਏ ਸੀ। ਬਲਦੇਵ ਮਾਨ ਅਕਾਲੀ ਦਲ ਦੀ ਟਿਕਟ ‘ਤੇ ਸੁਨਾਮ ਤੋਂ 2022 ਵਿੱਚ ਵਿਧਾਨ ਸਭਾ ਚੋਣਾਂ ਲੜਨ ਚੁੱਕੇ ਹਨ।