Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਅੰਮ੍ਰਿਤਸਰ ‘ਚ ਨਿੱਜੀ ਚੈੱਨਲ ਦੇ ਸੀਨੀਅਰ ਪੱਤਰਕਾਰ ਦੀ ਸੜਕ ਹਾਦਸੇ ’ਚ ਮੌਤ, ਮੀਡੀਆ ਜਗਤ ’ਚ ਸੋਗ ਦੀ ਲਹਿਰ

Senior journalist dies in road accident in Amritsar; ਅੰਮ੍ਰਿਤਸਰ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੀਨੀਅਰ ਪੱਤਰਕਾਰ ਅਤੇ ਪੰਜਾਬੀ ਲੋਕ ਚੈਨਲ ਦੇ ਸੀਨੀਅਰ ਰਿਪੋਰਟਰ ਹਰਜੀਤ ਸਿੰਘ ਗਰੇਵਾਲ ਦਾ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹਰਜੀਤ ਗਰੇਵਾਲ ਖ਼ਬਰ ਦੀ ਕਵਰੇਜ ਲਈ ਏਅਰਪੋਰਟ ਰੋਡ ਵੱਲ ਜਾ ਰਹੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਅੰਮ੍ਰਿਤਸਰ ‘ਚ ਨਿੱਜੀ ਚੈੱਨਲ ਦੇ ਸੀਨੀਅਰ ਪੱਤਰਕਾਰ ਦੀ ਸੜਕ ਹਾਦਸੇ ’ਚ ਮੌਤ, ਮੀਡੀਆ ਜਗਤ ’ਚ ਸੋਗ ਦੀ ਲਹਿਰ

Senior journalist dies in road accident in Amritsar; ਅੰਮ੍ਰਿਤਸਰ ਤੋਂ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸੀਨੀਅਰ ਪੱਤਰਕਾਰ ਅਤੇ ਪੰਜਾਬੀ ਲੋਕ ਚੈਨਲ ਦੇ ਸੀਨੀਅਰ ਰਿਪੋਰਟਰ ਹਰਜੀਤ ਸਿੰਘ ਗਰੇਵਾਲ ਦਾ ਸੜਕ ਹਾਦਸੇ ਦੌਰਾਨ ਦੇਹਾਂਤ ਹੋ ਗਿਆ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹਰਜੀਤ ਗਰੇਵਾਲ ਖ਼ਬਰ ਦੀ ਕਵਰੇਜ ਲਈ ਏਅਰਪੋਰਟ ਰੋਡ ਵੱਲ ਜਾ ਰਹੇ ਸਨ।

ਮੌਕੇ ’ਤੇ ਮੌਜੂਦ ਚਸ਼ਮਦੀਦਾਂ ਅਨੁਸਾਰ ਰਾਜਸਥਾਨ ਤੋਂ ਆਏ ਇਕ ਤੇਜ਼ ਰਫ਼ਤਾਰ ਟਰੱਕ ਦੇ ਡਰਾਈਵਰ ਨੇ ਬਿਨਾਂ ਸਾਈਡ ਵੇਖੇ ਅਚਾਨਕ ਟਰੱਕ ਮੋੜ ਦਿੱਤਾ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਟਰੱਕ ਦੀ ਚਪੇਟ ’ਚ ਆਉਣ ਨਾਲ ਹਰਜੀਤ ਸਿੰਘ ਗਰੇਵਾਲ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਵੱਲੋਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਲਾਕਾ ਨਿਵਾਸੀਆਂ ਦੀ ਸੂਝਬੂਝ ਨਾਲ ਡਰਾਈਵਰ ਅਤੇ ਉਸ ਦੇ ਹੇਲਪਰ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਡਰਾਈਵਰ ਅਤੇ ਹੇਲਪਰ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਕਰੀਬ 44 ਸਾਲਾ ਹਰਜੀਤ ਸਿੰਘ ਗਰੇਵਾਲ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਛੱਡ ਗਏ ਹਨ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਮੀਡੀਆ ਜਗਤ ਵਿੱਚ ਵੀ ਗਹਿਰਾ ਸੋਗ ਪਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News