Bomb Threating: ਬੀਤੀ ਦੇਰ ਰਾਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 8ਵੀਂ ਵਾਰ ਈਮੇਲ ਪ੍ਰਾਪਤ ਹੋਈ ਹੈ ਜਿਸ ਵਿਚ ਉਹੀ ਧਮਕੀ ਦੁਹਰਾਈ ਗਈ ਹੈ।
Threatening to Blow-Up Sri Darbar Sahib: ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀਆਂ ਈ-ਮੇਲ ਆਉਣ ਦਾ ਸਿਲਸਿਲਾ ਜਾਰੀ ਹੈ। ਬੀਤੀ ਦੇਰ ਰਾਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 8ਵੀਂ ਵਾਰ ਈਮੇਲ ਪ੍ਰਾਪਤ ਹੋਈ ਹੈ ਜਿਸ ਵਿਚ ਉਹੀ ਧਮਕੀ ਦੁਹਰਾਈ ਗਈ ਹੈ। ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ।
ਦੱਸ ਦਈਏ ਕਿ ਬੀਤੇ ਦਿਨੀਂ ਇਸ ਮਾਮਲੇ ‘ਚ ਇੱਕ ਸਾਫਟਵੇਅਰ ਇੰਜੀਨੀਅਰ ਨੂੰ ਹਿਰਾਸਤ ਵਿਚ ਲਿਆ ਹੈ ਤੇ ਦੋ ਐਫ.ਆਈ,ਆਰ. ਵੀ ਦਰਜ ਕੀਤੀਆਂ ਹਨ ਪਰ ਧਮਕੀਆਂ ਭਰੀਆਂ ਈਮੇਲ ਮਿਲਣ ਦਾ ਸਿਲਸਿਲਾ ਜਾਰੀ ਹੈ।