Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਮੋਹਾਲੀ ਦੇ ਕਈ ਸਕੂਲਾਂ ਨੂੰ ਮਿਲੀ ਧਮਕੀ,ਅਲਰਟ ‘ਤੇ ਸੁਰੱਖਿਆ ਏਜੰਸੀਆਂ

Mohali News: ਮੋਹਾਲੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸ਼ਹਿਰ ਦੇ ਕਈ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਧਮਕੀ ਭਰੇ ਸੁਨੇਹੇ ਮਿਲਣ ਦੀ ਖ਼ਬਰ ਸਾਹਮਣੇ ਆਈ। ਸੈਕਟਰ 70 ਸਮੇਤ ਕਈ ਹੋਰ ਇਲਾਕਿਆਂ ਦੇ ਸਕੂਲ ਇਸ ਘਟਨਾ ਨਾਲ ਪ੍ਰਭਾਵਿਤ ਹੋਏ ਹਨ। ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨਾਂ ਨੇ ਤੁਰੰਤ ਕਦਮ ਚੁੱਕਦੇ ਹੋਏ ਵਿਦਿਆਰਥੀਆਂ ਨੂੰ ਛੁੱਟੀ ਕਰ […]
Nishant Malyan
By : Updated On: 11 Feb 2026 09:14:AM
ਮੋਹਾਲੀ ਦੇ ਕਈ ਸਕੂਲਾਂ ਨੂੰ ਮਿਲੀ ਧਮਕੀ,ਅਲਰਟ ‘ਤੇ ਸੁਰੱਖਿਆ ਏਜੰਸੀਆਂ

Mohali News: ਮੋਹਾਲੀ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਸ਼ਹਿਰ ਦੇ ਕਈ ਨਿੱਜੀ ਅਤੇ ਸਰਕਾਰੀ ਸਕੂਲਾਂ ਨੂੰ ਧਮਕੀ ਭਰੇ ਸੁਨੇਹੇ ਮਿਲਣ ਦੀ ਖ਼ਬਰ ਸਾਹਮਣੇ ਆਈ। ਸੈਕਟਰ 70 ਸਮੇਤ ਕਈ ਹੋਰ ਇਲਾਕਿਆਂ ਦੇ ਸਕੂਲ ਇਸ ਘਟਨਾ ਨਾਲ ਪ੍ਰਭਾਵਿਤ ਹੋਏ ਹਨ।

ਇਸ਼ਤਿਹਾਰ

ਧਮਕੀ ਮਿਲਣ ਤੋਂ ਬਾਅਦ ਸਕੂਲ ਪ੍ਰਬੰਧਨਾਂ ਨੇ ਤੁਰੰਤ ਕਦਮ ਚੁੱਕਦੇ ਹੋਏ ਵਿਦਿਆਰਥੀਆਂ ਨੂੰ ਛੁੱਟੀ ਕਰ ਦਿੱਤੀ ਅਤੇ ਸਕੂਲਾਂ ਨੂੰ ਬੰਦ ਕਰ ਦਿੱਤਾ। ਮਾਪਿਆਂ ਵਿੱਚ ਵੀ ਇਸ ਖ਼ਬਰ ਤੋਂ ਬਾਅਦ ਚਿੰਤਾ ਦਾ ਮਾਹੌਲ ਦੇਖਣ ਨੂੰ ਮਿਲਿਆ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਆਪਣੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ। ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦੇ ਆਲੇ-ਦੁਆਲੇ ਨਿਗਰਾਨੀ ਵਧਾ ਦਿੱਤੀ ਗਈ ਹੈ।

ਧਮਕੀ ਕਿਸ ਰੂਪ ਵਿੱਚ ਆਈ ਸੀ ਅਤੇ ਉਸ ਵਿੱਚ ਕੀ ਲਿਖਿਆ ਗਿਆ ਸੀ, ਇਸ ਸਬੰਧੀ ਅਜੇ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਮਾਮਲੇ ਦੀ ਸਚਾਈ ਸਾਹਮਣੇ ਲਿਆਈ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News