Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਬਲਬੀਰ ਸਿੰਘ ਰਾਜੇਵਾਲ ਸਣੇ ਕਈ ਸੂਬਾਈ ਅਤੇ ਜ਼ਿਲ੍ਹਾ ਪੱਧਰ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ

SKM : ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ 5 ਮਾਰਚ ਤੋਂ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਪੁਲੀਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲੀਸ ਨੇ ਅੱਜ ਤੜਕੇ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲੀਸ ਨੇ […]
Nishant Malyan
By : Updated On: 04 Mar 2025 10:03:AM
ਬਲਬੀਰ ਸਿੰਘ ਰਾਜੇਵਾਲ ਸਣੇ ਕਈ ਸੂਬਾਈ ਅਤੇ ਜ਼ਿਲ੍ਹਾ ਪੱਧਰ ਦੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ
SKM

SKM : ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ 5 ਮਾਰਚ ਤੋਂ ਦਿੱਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੰਜਾਬ ਪੁਲੀਸ ਐਕਸ਼ਨ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲੀਸ ਨੇ ਅੱਜ ਤੜਕੇ ਪੰਜਾਬ ਭਰ ਵਿੱਚ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ।

ਇਸ਼ਤਿਹਾਰ

ਇਸ ਦੌਰਾਨ ਪੁਲੀਸ ਨੇ ਕਈ ਸੂਬਾਈ ਅਤੇ ਜ਼ਿਲ੍ਹਾ ਪੱਧਰ ਦੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਦੋਂ ਕਿ ਕਈਆਂ ਦੇ ਘਰਾਂ ਦੇ ਆਲੇ ਦੁਆਲੇ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਨਜ਼ਰਬੰਦ ਕਰ ਦਿੱਤਾ ਹੈ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਤੜਕੇ ਡੇਢ ਵਜੇ ਦੇ ਕਰੀਬ ਉਨ੍ਹਾਂ ਦੀ ਸਮਰਾਲਾ ਸਥਿਤ ਰਿਹਾਇਸ਼ ਤੋਂ ਹਿਰਾਸਤ ਵਿਚ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਲੰਘੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਿਚਕਾਰ ਕਿਸਾਨ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ ਸੀ। ਹਾਲਾਂਕਿ ਇਹ ਮੀਟਿੰਗ ਬੇਸਿੱਟਾ ਰਹੀ ਸੀ।

ਮੀਟਿੰਗ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ’ਤੇ ਮੀਟਿੰਗ ਅੱਧ ਵਿਚਾਲੇ ਛੱਡ ਕੇ ਜਾਣ ਦੇ ਦੋਸ਼ ਲਾਏ ਸਨ।

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਸੀ ਕਿ ‘‘ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਨ੍ਹਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ ’ਤੇ ਵੀ ਬਹੁਤ ਅਸਰ ਪੈਂਦਾ ਹੈ, ਇਸ ਦਾ ਵੀ ਆਪਾਂ ਖਿਆਲ ਕਰੀਏ।’’

Read Latest News and Breaking News at Daily Post TV, Browse for more News

Ad
Ad

Punjab District News