Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਨੇਪਾਲ ’ਚ ਭਿਆਨਕ ਹੜ੍ਹ ਦਾ ਕਹਿਰ, ਮੌਤਾਂ ਦੀ ਗਿਣਤੀ 95 ਤੱਕ ਪਹੁੰਚੀ, 1000 ਲੋਕ ਅਜੇ ਵੀ ਲਾਪਤਾ,ਰੈਸਕਿਊ ਆਪ੍ਰੇਸ਼ਨ ਜਾਰੀ

Nepal,Bhotekoshi river flood; ਨੇਪਾਲ ਦੇ ਰਸੂਵਾ ਇਲਾਕੇ ਵਿੱਚ ਭੋਟੇਕੋਸ਼ੀ ਨਦੀ ’ਚ ਆਏ ਅਚਾਨਕ ਹੜ੍ਹ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਇਸ ਹਾਦਸੇ ਵਿੱਚ 400 ਤੋਂ ਵੱਧ ਸੈਲਾਨੀ ਅਤੇ ਟ੍ਰੈਕਰ ਲਾਪਤਾ ਹੋ ਗਏ ਹਨ, ਜਿਨ੍ਹਾਂ ਵਿੱਚ 133 ਭਾਰਤੀ ਸੈਲਾਨੀ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਯਾਤਰੀ ਕੈਲਾਸ਼ ਮਾਨਸਰੋਵਰ ਯਾਤਰਾ ’ਤੇ ਜਾ ਰਹੇ ਸਨ। […]
By : Updated On: 26 Aug 2026 21:49:PM
ਨੇਪਾਲ ’ਚ ਭਿਆਨਕ ਹੜ੍ਹ ਦਾ ਕਹਿਰ, ਮੌਤਾਂ ਦੀ ਗਿਣਤੀ 95 ਤੱਕ ਪਹੁੰਚੀ, 1000 ਲੋਕ ਅਜੇ ਵੀ ਲਾਪਤਾ,ਰੈਸਕਿਊ ਆਪ੍ਰੇਸ਼ਨ ਜਾਰੀ

Nepal,Bhotekoshi river flood; ਨੇਪਾਲ ਦੇ ਰਸੂਵਾ ਇਲਾਕੇ ਵਿੱਚ ਭੋਟੇਕੋਸ਼ੀ ਨਦੀ ’ਚ ਆਏ ਅਚਾਨਕ ਹੜ੍ਹ ਨੇ ਭਾਰੀ ਤਬਾਹੀ ਮਚਾ ਦਿੱਤੀ ਹੈ। ਇਸ ਹਾਦਸੇ ਵਿੱਚ 400 ਤੋਂ ਵੱਧ ਸੈਲਾਨੀ ਅਤੇ ਟ੍ਰੈਕਰ ਲਾਪਤਾ ਹੋ ਗਏ ਹਨ, ਜਿਨ੍ਹਾਂ ਵਿੱਚ 133 ਭਾਰਤੀ ਸੈਲਾਨੀ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਯਾਤਰੀ ਕੈਲਾਸ਼ ਮਾਨਸਰੋਵਰ ਯਾਤਰਾ ’ਤੇ ਜਾ ਰਹੇ ਸਨ।

ਇਸ਼ਤਿਹਾਰ

ਨੇਪਾਲ ਟੂਰਿਜ਼ਮ ਬੋਰਡ ਮੁਤਾਬਕ ਸਵੇਰੇ ਕਰੀਬ 8:30 ਵਜੇ ਭੋਟੇਕੋਸ਼ੀ ਨਦੀ ਦਾ ਪਾਣੀ ਪੱਧਰ ਅਚਾਨਕ ਵਧ ਗਿਆ, ਜਿਸ ਕਾਰਨ ਨਦੀ ਕਿਨਾਰੇ ਮੌਜੂਦ ਸੈਲਾਨੀ ਅਤੇ ਟ੍ਰੈਕਰ ਹੜ੍ਹ ਦੀ ਲਪੇਟ ਵਿੱਚ ਆ ਗਏ। ਇਸ ਤਬਾਹੀ ਵਿੱਚ ਕਰੀਬ 40 ਕਿਲੋਮੀਟਰ ਸੜਕ ਅਤੇ 19 ਪੁਲ ਨੁਕਸਾਨੇ ਗਏ ਹਨ।

ਨੇਪਾਲ ਫੌਜ, ਸਪੈਸ਼ਲ ਆਪ੍ਰੇਸ਼ਨ ਟੀਮ ਅਤੇ ਮੈਡੀਕਲ ਟੀਮਾਂ ਵੱਲੋਂ ਵੱਡੇ ਪੱਧਰ ’ਤੇ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਪ੍ਰਭਾਵਿਤ ਇਲਾਕਿਆਂ ਵਿੱਚ 15 ਹੈਲੀਕਾਪਟਰ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ।

ਨੇਪਾਲ ਫੌਜ ਮੁਤਾਬਕ ਹੁਣ ਤੱਕ ਬੁਸੀ ਅਤੇ ਤੁਸੁ ਇਲਾਕਿਆਂ ਤੋਂ 20 ਲੋਕਾਂ ਨੂੰ ਸੁਰੱਖਿਅਤ ਰੈਸਕਿਊ ਕੀਤਾ ਜਾ ਚੁੱਕਾ ਹੈ। ਜ਼ਖ਼ਮੀਆਂ ਦੇ ਇਲਾਜ ਲਈ ਮੱਛੀ ਟ੍ਰੇਨਿੰਗ ਕੈਂਪ ਵਿੱਚ ਵਿਸ਼ੇਸ਼ ਮੈਡੀਕਲ ਸੈਂਟਰ ਵੀ ਬਣਾਇਆ ਗਿਆ ਹੈ।

ਭਾਰਤ ਤੋਂ ਇਲਾਵਾ ਆਸਟ੍ਰੇਲੀਆ, ਨੀਦਰਲੈਂਡ, ਅਮਰੀਕਾ, ਮਲੇਸ਼ੀਆ, ਬ੍ਰਿਟੇਨ ਅਤੇ ਦੱਖਣੀ ਅਫਰੀਕਾ ਦੇ ਨਾਗਰਿਕ ਵੀ ਲਾਪਤਾ ਦੱਸੇ ਜਾ ਰਹੇ ਹਨ। ਹਾਲਾਂਕਿ ਕਈ ਵਿਦੇਸ਼ੀ ਨਾਗਰਿਕਾਂ ਦੀ ਪਛਾਣ ਅਜੇ ਬਾਕੀ ਹੈ।

ਨੇਪਾਲ ਪ੍ਰਸ਼ਾਸਨ, ਟੂਰਿਸਟ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਲਾਪਤਾ ਯਾਤਰੀਆਂ ਦੀ ਜਾਣਕਾਰੀ ਇਕੱਠੀ ਕਰਕੇ ਉਨ੍ਹਾਂ ਦੀ ਲੋਕੇਸ਼ਨ ਦਾ ਪਤਾ ਲਗਾਉਣ ਵਿੱਚ ਜੁੱਟੀਆਂ ਹੋਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News