Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

ਅੰਮ੍ਰਿਤਸਰ: ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਚੋਂ ਮਾਤਾ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਐਲਾਨ ਕੀਤਾ ਹੈ। […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

ਅੰਮ੍ਰਿਤਸਰ: ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਚੋਂ ਮਾਤਾ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਐਲਾਨ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀ ਹੋਏ ਡਰੋਨ ਹਮਲਿਆਂ ਵਿਚ ਲਖਵਿੰਦਰ ਸਿੰਘ ਦੇ ਪਰਿਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਦਕਿ ਇੱਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਪੀੜਤ ਪਰਿਵਾਰ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪੀੜਤ ਪਰਿਵਾਰ ਦੇ ਘਰ ਪਹੁੰਚਾ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ਵਿੱਚ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਸਤਪਾਲ ਸਿੰਘ ਤਲਵੰਡੀ, ਪ੍ਰੀਤਮ ਸਿੰਘ ਮਲਸੀਆਂ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਸਨ। ਵਫ਼ਦ ਨੇ ਅਕਾਲ ਚਲਾਣਾ ਕਰ ਗਏ ਮਾਤਾ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Read Latest News and Breaking News at Daily Post TV, Browse for more News

Ad
Ad

Punjab District News