ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ, ਸ਼ਹੀਦੀ ਪੁਰਬ ਮੌਕੇ ਭੇਜਿਆ ਜਾਵੇਗਾ ਜਥਾ

ਅੰਮ੍ਰਿਤਸਰ, 24 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ਵਿਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ […]
Khushi
By : Updated On: 24 Feb 2026 17:27:PM
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ, ਸ਼ਹੀਦੀ ਪੁਰਬ ਮੌਕੇ ਭੇਜਿਆ ਜਾਵੇਗਾ ਜਥਾ
SGPC

ਅੰਮ੍ਰਿਤਸਰ, 24 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਜਥਾ ਜੂਨ 2026 ਵਿਚ ਪਾਕਿਸਤਾਨ ਭੇਜਿਆ ਜਾਣਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ।

ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।

Read Latest News and Breaking News at Daily Post TV, Browse for more News

Ad
Ad