Journalism Of Hope
BREAKING NEWS
CM ਮਾਨ ਦੀ ਪਤਨੀ ਨੇ ਸੁਖਪਾਲ ਖਹਿਰਾ ਅਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ.....‘ਦਿਮਾਗੀ ਨਕਸਲ’ ਸ਼ਬਦ ਦਾ ਕੀ ਮਤਲਬ ਹੈ ? ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਦੀ ਸ਼ਬਦਾਵਲੀ ’ਤੇ ਚੁੱਕੇ ਸਵਾਲ .......ਪੰਜਾਬ-ਚੰਡੀਗੜ੍ਹ ਵਿੱਚ ਬਦਲਿਆ ਮੌਸਮ, ਅੱਜ-ਕੱਲ੍ਹ ਭਾਰੀ ਮੀਂਹ ਦੇ ਆਸਾਰ.....‘ਪਤਨੀ ਦਾ ਹਰ ਜਗ੍ਹਾ ਪਤੀ ਨਾਲ ਜਾਣਾ ਜ਼ਰੂਰੀ ਨਹੀਂ’, ਮਦਰਾਸ ਹਾਈਕੋਰਟ ਦੀ ਵੱਡੀ ਟਿੱਪਣੀ.....ਨੇਪਾਲ ’ਚ ਹੜ੍ਹ ਤੋਂ ਬਾਅਦ ਹਾਲਾਤ ਬੇਕਾਬੂ, ਮਰਨ ਵਾਲਿਆਂ ਦੀ ਗਿਣਤੀ 1200 ਤੋਂ ਪਾਰ.....ਚੰਡੀਗੜ੍ਹ-ਮੋਹਾਲੀ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ ਚੌਥੇ ਦਿਨ ਵੀ ਜਾਰੀ....ਕਿਸਾਨਾਂ ਤੇ ਕੇਂਦਰੀ ਮੰਤਰੀ ਮਨੋਹਰ ਲਾਲ ਵਿਚਾਲੇ ਮੀਟਿੰਗ, 9 ਮੰਗਾਂ 'ਤੇ ਹੋਈ ਚਰਚਾ, ਕਈਆਂ 'ਤੇ ਬਣੀ ਸਹਿਮਤੀ......Women Asia Cup: ਮੰਧਾਨਾ ਦਾ ਤੂਫ਼ਾਨੀ ਸੈਂਕੜਾ: ਭਾਰਤ ਦੀ ਹਾਂਗ ਕਾਂਗ ‘ਤੇ ਵੱਡੀ ਜਿੱਤ, 137 ਦੌੜਾਂ ਨਾਲ ਹਰਾਇਆ.....ਇਸਰੋ ਨੇ ਪੁਲਾੜ ’ਚ ਭੇਜਿਆ ‘ਨੌਟੀ ਬੁਆਏ’, ਦੁਸ਼ਮਣ ਦੀਆਂ ਹਰਕਤਾਂ ’ਤੇ ਰੱਖੇਗਾ ਨਜ਼ਰ, ਆਫ਼ਤਾਂ ’ਚ ਵੀ ਆਵੇਗਾ ਕੰਮ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

Gurdwara Sri Manji Sahib Diwan Hall: ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ। Bhai Mardana Ji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ […]
Nishant Malyan
By : Updated On: 28 Nov 2025 17:24:PM
ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

Gurdwara Sri Manji Sahib Diwan Hall: ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।

ਇਸ਼ਤਿਹਾਰ

Bhai Mardana Ji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕੀਤਾ।

ਅਰਦਾਸ ਭਾਈ ਸਵਰਣ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ।

ਉਨ੍ਹਾਂ ਸੰਗਤਾਂ ਨਾਲ ਭਾਈ ਮਰਦਾਨਾ ਜੀ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਭਾਈ ਮਰਦਾਨਾ ਜੀ ਗੁਰੂ ਘਰ ਦੇ ਪਹਿਲੇ ਰਬਾਬੀ ਕੀਰਤਨੀਏ ਸਨ, ਜਿਨ੍ਹਾਂ ਨੂੰ ਲੰਮਾਂ ਸਮਾਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਥ ਪ੍ਰਾਪਤ ਹੋਇਆ। ਭਾਈ ਮਰਦਾਨਾ ਜੀ ਨੇ ਸਬਰ, ਸਿਦਕ ਤੇ ਭਰੋਸੇ ਨਾਲ ਗੁਰੂ ਸਾਹਿਬ ਦੀ ਸੇਵਾ ਕੀਤੀ।

ਉਨ੍ਹਾਂ ਸੰਗਤਾਂ ਨੂੰ ਭਾਈ ਮਰਦਾਨਾ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਵੀ ਕੀਤੀ। ਸਮਾਗਮ ’ਚ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਪੰਜਾਬ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਸੰਗਤਾਂ ਨਾਲ ਸ਼ਾਮਲ ਹੋਏ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਮੀਤ ਮੈਨੇਜਰ ਜੈ ਸਿੰਘ ਸਮੇਤ ਵਿਸ਼ਵ ਰਬਾਬੀ ਭਾਈ ਮਰਦਾਨਾ ਜੀ ਵੈਲਫੇਅਰ ਸੁਸਾਇਟੀ ਵੱਲੋਂ ਰਜਿੰਦਰ ਸਿੰਘ ਬਿੱਟੂ, ਜੀਤ ਸਿੰਘ ਗੋਰੀਆ, ਬੰਟੀ ਝੱਸ, ਪੰਮਾ ਸਿੰਘ, ਤਰਸੇਮ ਸਿੰਘ, ਅਮਰੀਕ ਸਿੰਘ, ਪਾਲ ਕਰੈਸ਼ੀ, ਸਰਦਾਰਾ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਜਗਜੀਤ ਸਿੰਘ, ਗੁਰਿੰਦਰਪਾਲ ਸਿੰਘ ਜੋਸ਼ਨ, ਅਬਦੁਲ ਝੱਸ, ਅਮਰਜੀਤ ਸਿੰਘ, ਵਿਕਰਮ ਵਿੱਕੀ, ਸਲਮਾਨ ਝੱਸ, ਨੋਸ਼ੀ ਹੋਰੀਆ, ਰਮਨਦੀਪ ਭਾਂਬਰੀ, ਸੋਨੀਆ ਭਾਂਬਰੀ, ਰਮਨਦੀਪ ਕੌਰ, ਹਰਮੀਤ ਕੌਰ, ਕਮਲ ਰਾਣੀ, ਮੀਨਾ ਗੋਰੀਆ, ਮਨਜੀਤ ਕੌਰ, ਕਮਲਜੀਤ ਕੌਰ, ਅਮਨਦੀਪ ਕੌਰ, ਆਦਿ ਮੌਜੂਦ ਰਹੇ।

Read Latest News and Breaking News at Daily Post TV, Browse for more News

Ad
Ad

Punjab District News