Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ, SGPC ਪ੍ਰਧਾਨ ਨੇ ਆਸਾਮ CM ਨੂੰ ਲਿਖਿਆ ਪੱਤਰ

Assam Floods: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਡਾ. ਹੇਮੰਤ ਬਿਸਵਾ ਸ਼ਰਮਾ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਹਰ ਸੰਭਵ ਸਹਿਯੋਗ […]
By : Updated On: 31 Jul 2026 07:37:AM
ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਆਈ ਅੱਗੇ, SGPC ਪ੍ਰਧਾਨ ਨੇ ਆਸਾਮ CM ਨੂੰ ਲਿਖਿਆ ਪੱਤਰ

Assam Floods: ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਡਾ. ਹੇਮੰਤ ਬਿਸਵਾ ਸ਼ਰਮਾ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।

ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦਾ ਬੇਘਰ ਹੋ ਜਾਣਾ ਬੇਹੱਦ ਦੁਖਦਾਈ ਹੈ ਅਤੇ ਇਸ ਸਮੇਂ ਸਿੱਖਾਂ ਦੀ ਸਰਵਉੱਚ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਇਨ੍ਹਾਂ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਸਿੱਖੀ ਦੇ ਸਰਬੱਤ ਦੇ ਭਲੇ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ਅਨੁਸਾਰ ਆਸਾਮ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸਾਮ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਲੋੜ ਅਨੁਸਾਰ ਅਤੇ ਰਾਜ ਸਰਕਾਰ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਲਈ ਸੇਵਾਦਾਰਾਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵਸਤਾਂ, ਪੀਣ ਵਾਲਾ ਪਾਣੀ, ਕੱਪੜੇ, ਕੰਬਲ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ, ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਦੀ ਸੇਵਾ ਚਲਾਉਣ, ਆਰਥਿਕ ਸਹਾਇਤਾ ਦੇਣ ਅਤੇ ਲੋੜ ਅਨੁਸਾਰ ਹੋਰ ਹਰ ਸੰਭਵ ਸਹਿਯੋਗ ਦੇਣ ਲਈ ਵੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।
ਐਡਵੋਕੇਟ ਧਾਮੀ ਨੇ ਆਸਾਮ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਰਾਹਤ ਕਾਰਜਾਂ ਲਈ ਤਾਲਮੇਲ ਕਰਨ ਵਾਸਤੇ ਸਬੰਧਤ ਨੋਡਲ ਅਧਿਕਾਰੀ ਜਾਂ ਵਿਭਾਗ ਦੀ ਜਾਣਕਾਰੀ ਜਲਦ ਉਪਲਬਧ ਕਰਵਾਈ ਜਾਵੇ, ਤਾਂ ਜੋ ਬਿਨਾਂ ਕਿਸੇ ਦੇਰੀ ਤੋਂ ਲੋੜੀਂਦੇ ਸਰੋਤ ਅਤੇ ਸੇਵਾਵਾਂ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈਆਂ ਜਾ ਸਕਣ।

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤ ਜਾਣ ਕੇ ਤੁਰੰਤ ਰੀਪੋਰਟ ਕਰਨ ਲਈ ਇੱਕ ਵਫਦ ਵੀ ਭੇਜਿਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News