Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਜਾਰੀ, SGPC ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤੇ ਨਵੇਂ ਦਿਸ਼ਾ-ਨਿਰਦੇਸ਼

ਅੰਮ੍ਰਿਤਸਰ, 9 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਸੇਵਾਵਾਂ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਹਰ ਪਿੰਡ ਤੱਕ ਪਹੁੰਚ ਯਕੀਨੀ ਬਣਾਈ ਜਾਵੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਜਾਰੀ, SGPC ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤੇ ਨਵੇਂ ਦਿਸ਼ਾ-ਨਿਰਦੇਸ਼
SGPC

ਅੰਮ੍ਰਿਤਸਰ, 9 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸਮੀਖਿਆ ਲਈ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਰਾਹਤ ਸੇਵਾਵਾਂ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਪ੍ਰਭਾਵਿਤ ਹਰ ਪਿੰਡ ਤੱਕ ਪਹੁੰਚ ਯਕੀਨੀ ਬਣਾਈ ਜਾਵੇ ਅਤੇ ਲੋੜਵੰਦਾਂ ਦੀ ਮੱਦਦ ਵਿਚ ਕੋਈ ਢਿੱਲ ਨਾ ਰੱਖੀ ਜਾਵੇ।

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਬੈਠਕ ਮਗਰੋਂ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿਚ ਵੱਡਾ ਨੁਕਸਾਨ ਹੋਇਆ ਹੈ। ਇਸ ਨਾਜ਼ੁਕ ਸਮੇਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਪਹਿਲੇ ਦਿਨ ਤੋਂ ਹੀ ਰਾਹਤ ਕਾਰਜਾਂ ਵਿਚ ਲੱਗੀ ਹੋਈ ਹੈ। ਜਿਥੇ ਪੀੜਤ ਲੋਕਾਂ ਤੱਕ ਰੋਜ਼ਮਰਾ ਦਾ ਸਮਾਨ ਭੇਜਿਆ ਜਾ ਰਿਹਾ ਹੈ, ਉਥੇ ਸੰਗਤਾਂ ਦੀ ਮੰਗ ਅਨੁਸਾਰ ਡੀਜ਼ਲ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਇਲਾਕਿਆਂ ਅੰਦਰ ਬਿਮਾਰੀਆਂ ਤੋਂ ਬਚਾਅ ਲਈ ਵਿਸ਼ੇਸ਼ ਤੌਰ ’ਤੇ ਸਪਰੇਅ ਮਸ਼ੀਨਾਂ ਨਾਲ ਦਿਵਾਈ ਦਾ ਛਿੜਕਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਮੈਡੀਕਲ ਟੀਮਾਂ ਵੀ ਲੋਕਾਂ ਦੀ ਸਹਾਇਤਾ ਕਰ ਰਹੀਆਂ ਹਨ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਇਹ ਰਾਹਤ ਕਾਰਜ ਉਨੀ ਦੇਰ ਤੱਕ ਜਾਰੀ ਰੱਖੇਗੀ, ਜਿੰਨਾ ਚਿਰ ਤੱਕ ਹਾਲਾਤ ਆਮ ਨਹੀਂ ਹੋ ਜਾਂਦੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਉਂਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰ ਵਟਾਂਦਰਾ ਕਰਕੇ ਇਕ ਢੁੱਕਵੀਂ ਵਿਉਂਤਬੰਦੀ ਕੀਤੀ ਜਾਵੇਗੀ, ਤਾਂ ਜੋ ਪਾਣੀ ਸੁਕਣ ਬਾਅਦ ਲੋਕਾਂ ਦੀਆਂ ਲੋੜਾਂ ਅਨੁਸਾਰ ਰਾਹਤ ਸੇਵਾਵਾਂ ਵਿਧੀਵਤ ਤਰੀਕੇ ਨਾਲ ਕੀਤੀਆਂ ਜਾ ਸਕਣ ਅਤੇ ਬਹੁਤ ਜ਼ਿਆਦਾ ਮਾਰ ਝੱਲਣ ਵਾਲੇ ਲੋਕਾਂ ਦੀ ਮੱਦਦ ਕੀਤੀ ਜਾ ਸਕੇ।
ਇਸੇ ਦੌਰਾਨ ਬਾਬਾ ਧਰਮਵੀਰ ਸਿੰਘ ਕਾਰ ਸੇਵਾ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਨੇ ਸ਼੍ਰੋਮਣੀ ਕਮੇਟੀ ਨੂੰ ਹੜ੍ਹ ਪੀੜਤਾਂ ਲਈ ਦਿਵਾਈਆਂ ਸੌਂਪੀਆਂ ਅਤੇ ਨਗਦ ਰਾਸ਼ੀ ਵੀ ਜਮਾਂ ਕਰਵਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਕਾਹਲੋਂ, ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਸ.ਪਰਮਜੀਤ ਸਿੰਘ ਖਾਲਸਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।

Read Latest News and Breaking News at Daily Post TV, Browse for more News

Ad
Ad

Punjab District News