Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

SGPC General house for Election : 3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ, ਪ੍ਰਧਾਨ ਸਣੇ 11 ਮੈਂਬਰਾਂ ਦੀ ਵੀ ਹੋਵੇਗੀ ਚੋਣ

SGPC General house for Election : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਇਸ ਵਾਰ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC General house for Election : 3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ, ਪ੍ਰਧਾਨ ਸਣੇ 11 ਮੈਂਬਰਾਂ ਦੀ ਵੀ ਹੋਵੇਗੀ ਚੋਣ

SGPC General house for Election : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਸਲਾਨਾ ਜਨਰਲ ਇਜਲਾਸ ਇਸ ਵਾਰ 3 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ।

ਉਨ੍ਹਾਂ ਦੱਸਿਆ ਕਿ 350 ਸਾਲਾ ਸ਼ਤਾਬਦੀਆਂ ਨੂੰ ਸੰਬੰਧਿਤ ਗੁਰਮਤਿ ਸਮਾਗਮ 23 ਤੋਂ 29 ਨਵੰਬਰ ਦੌਰਾਨ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਜਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਤਾਬਦੀ ਦੇ ਸੰਬੰਧ ਵਿਚ ਜੰਮੂ ਕਸ਼ਮੀਰ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਤੇ ਸੁਰੱਖਿਆ ਸੰਬੰਧੀ ਉਥੋਂ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਸ਼੍ਰੋਮਣੀ ਕਮੇਟੀ ਵਲੋਂ ਜਲਦ ਮੀਟਿੰਗ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਆਰਟੀਫਿਸ਼ੀਅਲ ਇੰਟੈਲੀਜੇਂਸ ਅਤੇ ਸਿੱਖ ਵਿਰੋਧੀ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਜਾਂਦੀ ਸਮਗਰੀ ਮਾਮਲਿਆਂ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਜਲਦੀ ਡਿਜੀਟਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ।

ਐਡਵੋਕੇਟ ਧਾਮੀ ਵਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਤਿੰਨ ਫੀਸਦੀ ਮਹਿੰਗਾਈ ਭੱਤੇ ਦਾ ਵੀ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖਾਲਸਾ ਕਾਲਜ ਮਾਟੂੰਗਾ ਨੂੰ ਯੂਨੀਵਰਸਿਟੀ ਬਣਾਉਣ ਦਾ ਵੀ ਮਤਾ ਪਾਸ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ, ਪ੍ਰਤਾਪ ਸਿੰਘ ਓ.ਐਸ.ਡੀ. ਸੁਖਬੀਰ ਸਿੰਘ ਧਾਮੀ, ਸੱਕਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਵੀ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News