Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

SGPC ਦਾ ਜਨਰਲ ਇਜਲਾਸ ਅੱਜ, ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਅੱਜ ਯਾਨੀ ਸੋਮਵਾਰ ਨੂੰ ਹੋਣ ਵਾਲੀਆਂ ਹਨ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਇਸ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰੇਗਾ। ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ਦਾ ਜਨਰਲ ਇਜਲਾਸ ਅੱਜ, ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਹੋਵੇਗੀ ਚੋਣ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਅੱਜ ਯਾਨੀ ਸੋਮਵਾਰ ਨੂੰ ਹੋਣ ਵਾਲੀਆਂ ਹਨ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਫਿਰ ਇਸ ਅਹੁਦੇ ਲਈ ਹਰਜਿੰਦਰ ਸਿੰਘ ਧਾਮੀ ਦਾ ਸਮਰਥਨ ਕਰੇਗਾ।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 3 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਇਕ ਬੈਠਕ ਕੀਤੀ ਸੀ। ਇਸ ਦੌਰਾਨ ਜਿੱਥੇ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੇਰੇ ਪ੍ਰਬੰਧਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰੇ ਕੀਤੇ, ਉਥੇ ਹੀ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਪਾਰਟੀ ਵੱਲੋਂ ਫੈਸਲਾ ਕੀਤਾ ਕਿ 3 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਸਾਲਾਨਾ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।

ਦੂਜੇ ਪਾਸੇ ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮੁੱਚੀ ਲੀਡਰਸ਼ਿਪ, ਵਰਕਿੰਗ ਕਮੇਟੀ ਮੈਂਬਰਾਂ ਅਤੇ SGPC ਮੈਂਬਰਾਂ ਦੀ ਸਮੂਹਿਕ ਰਾਏ ਤੋਂ ਬਾਅਦ 3 ਨਵੰਬਰ ਹੋਣ ਵਾਲੀ SGPC ਦੇ ਜਨਰਲ ਹਾਊਸ ’ਚ ਪ੍ਰਧਾਨਗੀ ਦੇ ਅਹੁਦੇ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਵਰਕਿੰਗ ਕਮੇਟੀ ਅਤੇ SGPC ਮੈਂਬਰਾਂ ਦੀ ਮੀਟਿੰਗ ਪਾਰਟੀ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੋਈ। ਸਮੁੱਚੀ ਲੀਡਰਸ਼ਿਪ ਅਤੇ SGPC ਮੈਂਬਰਾਂ ਦੇ ਸੁਝਾਅ ਤੋਂ ਬਾਅਦ 3 ਨਵੰਬਰ ਨੂੰ SGPC ਜਨਰਲ ਹਾਊਸ ’ਚ ਸਰਗਰਮ ਰੂਪ ਵਿਚ ਆਉਣ ਦਾ ਫੈਸਲਾ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News