Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

SGPC ਨੇ ਗਾਇਬ ਹੋਏ ਸਰੂਪਾਂ ਤੋਂ ਝਾੜਿਆ ਆਪਣਾ ਪੱਲਾ- ਮੁੱਖ ਮੰਤਰੀ ਮਾਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗਾਇਬ ਹੋਏ 328 ਸਰੂਪਾਂ ਦੇ ਮਾਮਲੇ ‘ਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ 328 ਚੋਰੀ ਹੋਏ ਸਰੂਪਾਂ ਬਾਰੇ ਬੋਲਦਿਆਂ ਕਿਹਾ ਕਿ ਪੰਥਕ ਜੱਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੇ ਸਾਡੇ ਤੱਕ ਵੀ ਸੁਨੇਹੇ ਪਹੁੰਚਾਏ ਕਿ ਇਹ ਸਰੂਪ ਕਿੱਥੇ ਹਨ, ਇਸ ਦੀ ਜਾਂਚ ਕਰਵਾਈ ਜਾਵੇ। ਪਿਛਲੇ ਦਿਨੀਂ ਸੰਤ ਸਮਾਜ […]
Nishant Malyan
By : Updated On: 29 Dec 2025 16:19:PM
SGPC ਨੇ ਗਾਇਬ ਹੋਏ ਸਰੂਪਾਂ ਤੋਂ ਝਾੜਿਆ ਆਪਣਾ ਪੱਲਾ- ਮੁੱਖ ਮੰਤਰੀ ਮਾਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗਾਇਬ ਹੋਏ 328 ਸਰੂਪਾਂ ਦੇ ਮਾਮਲੇ ‘ਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ 328 ਚੋਰੀ ਹੋਏ ਸਰੂਪਾਂ ਬਾਰੇ ਬੋਲਦਿਆਂ ਕਿਹਾ ਕਿ ਪੰਥਕ ਜੱਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੇ ਸਾਡੇ ਤੱਕ ਵੀ ਸੁਨੇਹੇ ਪਹੁੰਚਾਏ ਕਿ ਇਹ ਸਰੂਪ ਕਿੱਥੇ ਹਨ, ਇਸ ਦੀ ਜਾਂਚ ਕਰਵਾਈ ਜਾਵੇ। ਪਿਛਲੇ ਦਿਨੀਂ ਸੰਤ ਸਮਾਜ ਦੀਆਂ ਬਹੁਤ ਸਾਰੀਆਂ ਜੱਥੇਬੰਦੀਆਂ ਵਲੋਂ ਇਕੱਤਰਤਾ ਕਰਕੇ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਇਸ ਨੂੰ ਲੈ ਕੇ ਇਸ ਐੱਸ. ਆਈ. ਟੀ. ਬਣਾਈ ਹੈ ਤਾਂ ਜੋ ਵਧੀਆ ਤਰੀਕੇ ਨਾਲ ਇਸ ਦੀ ਜਾਂਚ ਹੋ ਸਕੇ ਕਿ ਇਸ ਘਟਨਾ ਲਈ ਕੌਣ-ਕੌਣ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਹੁਣ ਅਚਾਨਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰੈੱਸ ਮਿਲਣੀਆਂ ਕਰਨ ਲੱਗ ਪਈ ਕਿ ਇਹ ਤਾਂ ਪੈਸੇ ਦੇ ਘਪਲੇ ਦੀ ਗੱਲ ਹੈ। ਇਸ ਤਰ੍ਹਾਂ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਤੋਂ ਪੱਲਾ ਹੀ ਝਾੜ ਲਿਆ।

ਇਸ਼ਤਿਹਾਰ


ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸੰਗਤ ‘ਚ ਕਈ ਤਰ੍ਹਾਂ ਦੇ ਸ਼ੰਕੇ ਪੈਦਾ ਹੋ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਮੇਟੀ ਦੇ ਪ੍ਰਧਾਨ ਨੇ ਮੰਨਿਆ ਹੈ ਕਿ 10-20 ਘਪਲੇ ਤਾਂ ਰੋਜ਼ ਹੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ਕੋਲ ਐੱਸ. ਜੀ. ਪੀ. ਸੀ. ਦੀ ਅੰਤਰਿੰਗ ਕਮੇਟੀ ਦੇ ਮਤੇ ਹਨ। ਐੱਸ. ਜੀ. ਪੀ. ਸੀ. ਨੇ ਮੰਨਿਆ ਹੈ ਕਿ ਸਰੂਪ ਘਟੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਮੇਟੀ ਨੇ ਕਿਹਾ ਸੀ ਕਿ ਇਨ੍ਹਾਂ ਘਟਦੇ ਸਰੂਪਾਂ ਦੀ ਰਿਕਵਰੀ ਲਈ ਪੈਰਵੀ ਕੀਤੀ ਜਾਵੇ ਅਤੇ SGPC ਪ੍ਰਧਾਨ ਇਸ ਮਾਮਲੇ ‘ਚ ਕਾਨੂੰਨੀ ਕਾਰਵਾਈ ਕਰਵਾਉਣ ਲਈ ਤਿਆਰ ਸਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਰਿਕਾਰਡ ‘ਚ ਵਾਰ-ਵਾਰ ਛੇੜਛਾੜ ਕੀਤੀ ਗਈ।

ਮੁੱਖ ਮੰਤਰੀ ਨੇ ਕਿਹਾ ਕਿ ਸਤਿੰਦਰ ਸਿੰਘ ਕੋਹਲੀ ਦੀ ਚਾਰਟਰਡ ਅਕਾਊਂਟੈਂਟ ਦੀ ਭੂਮਿਕਾ ‘ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਕੋਹਲੀ ਨੂੰ ਐੱਸ. ਜੀ. ਪੀ. ਸੀ. ਵਲੋਂ ਕਰੋੜਾਂ ਰੁਪਏ ਦੀ ਤਨਖ਼ਾਹ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕੋਹਲੀ ਸੁਖਬੀਰ ਬਾਦਲ ਦਾ ਕੰਮ ਵੀ ਦੇਖਦਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਚੋਰੀ ਹੋਏ ਸਰੂਪਾਂ ਦੇ ਮਾਮਲੇ ਸਬੰਧੀ ਐੱਸ. ਜੀ. ਪੀ. ਸੀ. ਵਲੋਂ ਕਾਨੂੰਨੀ ਕਾਰਵਾਈ ਲਈ ਮਤੇ ਪਾਏ ਗਏ, ਫਿਰ ਫਸਣ ਦੇ ਡਰ ਤੋਂ ਸਾਰੇ ਮਤੇ ਰੱਦ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਨਾਲ ਕੋਈ ਲੈਣ-ਦੇਣ ਨਹੀਂ ਹੈ। ਹੁਣ ਇਨ੍ਹਾਂ ਨੂੰ ਡਰ ਹੈ ਕਿ ਐੱਸ. ਆਈ. ਟੀ. ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਇਨ੍ਹਾਂ ਨੂੰ ਪੁੱਛਗਿੱਛ ‘ਚ ਕੱਚੇ ਚਿੱਠੇ ਖੁੱਲ੍ਹਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਐੱਸ. ਜੀ. ਪੀ. ਦੀ ਪ੍ਰਧਾਨ ਨੂੰ ਕਠਪੁਤਲੀ ਦੀ ਤਰ੍ਹਾਂ ਚਲਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News