Journalism Of Hope
BREAKING NEWS
ਜਲਾਲਾਬਾਦ ਦੇ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ......ਕੈਨੇਡਾ ’ਚ ਪੰਜਾਬੀ ਮਹਿਲਾ ਕੌਂਸਲਰ ਖਿਲਾਫ ਨਫ਼ਰਤੀ ਪੋਸਟਰ ਲੱਗੇ.....ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !......ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ......ਬਿਕਰਮ ਮਜੀਠੀਆ ਦਾ ਕੇਜਰੀਵਾਲ ’ਤੇ ਜਵਾਬੀ ਹਮਲਾ, 2018 ਦੀ ਚਿੱਠੀ ਕਰਵਾਈ ਯਾਦ.....ਪੰਜਾਬ ’ਚ ਅਸਲਾ ਲਾਇਸੈਂਸ ਬਣਵਾਉਣਾ ਹੋਵੇਗਾ ਔਖਾ, ਸਰਕਾਰ ਵੱਲੋਂ ਕੀਤੀ ਜਾ ਰਹੀ ਨਿਯਮਾਂ ‘ਚ ਸਖ਼ਤੀ......ਡੰਕੀ ਰੂਟ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਣ ਦੇ ਮਾਮਲੇ ‘ਚ ਈਡੀ ਦੀ ਵੱਡੀ ਕਾਰਵਾਈ, ਮਾਸਟਰਮਾਈਂਡ ਗ੍ਰਿਫ਼ਤਾਰ......ਕਲਯੁਗੀ ਪੁੱਤ ਵੱਲੋਂ ਆਪਣੇ ਪਿਤਾ ਦਾ ਬੇਰਹਿਮ ਨਾਲ ਕਤਲ.....ਨਾਜਾਇਜ਼ ਸਬੰਧਾਂ ਤੋਂ ਨਾਰਾਜ਼ ਪੁੱਤ ਨੇ ਦੋਸਤ ਨਾਲ ਮਿਲ ਕੇ ਮਾਂ ਦੇ ਪ੍ਰੇਮੀ ਦਾ ਕੀਤਾ ਕਤਲ....ਸ਼ੰਭੂ-ਰਾਜਪੁਰਾ ਰੇਲਵੇ ਲਾਈਨ ਧਮਾਕਾ ਮਾਮਲਾ: NIA ਵੱਲੋਂ 6 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ......

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ

ਚੰਡੀਗੜ੍ਹ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ
sgpc

ਚੰਡੀਗੜ੍ਹ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਗਈ ਹੈ। ਇਕੱਤਰਤਾ ਤੋਂ ਬਾਅਦ ਜਾਰੀ ਇੱਕ ਪ੍ਰੈੱਸ ਬਿਆਨ ਰਾਹੀਂ ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਅਪ੍ਰਵਾਨ ਕਰਕੇ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਸਾਰੇ ਅੰਤ੍ਰਿੰਗ ਕਮੇਟੀ ਮੈਂਬਰ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਕਹਿਣਗੇ।

ਵਿਰਕ ਨੇ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਆਖਿਆ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ’ਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ।

ਵਿਰਕ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸਾਹਿਬ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪ੍ਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ, ਜਿਨ੍ਹਾਂ ਵਿੱਚ ਹਜ਼ਾਰਾਂ ਦੀ ਗਿਣਤੀ ਅੰਦਰ ਸਿੱਖਾਂ ਨੂੰ ਅੰਮ੍ਰਿਤਪਾਨ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵਾਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਗੁਰਿਆਈ ਦਿਵਸ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਇਸ ਲਈ ਇਹ ਧਰਮ ਪ੍ਰਚਾਰ ਲਹਿਰ ਇਨ੍ਹਾ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News