SGPC ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ, ਅਜਾਇਬਘਰ ’ਚ ਸੁਸ਼ੋਭਿਤ ਹੋਣਗੀਆਂ ਪੰਜ ਸ਼ਖ਼ਸੀਅਤਾਂ ਦੀਆਂ ਤਸਵੀਰਾਂ
SGPC Interim Committee: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਲਿਖੀ ਤਿੰਨ ਸਫ਼ਿਆਂ ਦੀ […]
By :
Jaspreet Singh
Updated On: 13 May 2025 17:30:PM
SGPC Interim Committee: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਲਿਖੀ ਤਿੰਨ ਸਫ਼ਿਆਂ ਦੀ ਚਿੱਠੀ ’ਤੇ ਗੰਭੀਰ ਵਿਚਾਰ ਕਰਦਿਆਂ ਇਸ ਕੌਮੀ ਮਸਲੇ ਦੀ ਸੰਜੀਦਗੀ ਅਨੁਸਾਰ ਜਲਦ ਫੈਸਲਾ ਲੈਣ ਦੀ ਵਚਨਬੱਧਤਾ ਪ੍ਰਗਟਾਈ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਵਿਸਥਾਰਤ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਜ਼ਿਕਰ ਕੀਤਾ ਹੈ। ਇਸ ਪੱਤਰ ਵਿਚ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਪਾਈ ਪਟੀਸ਼ਨ ਵਾਪਸ ਲੈਣ ਦਾ ਵੀ ਜ਼ਿਕਰ ਕੀਤਾ ਹੈ।