Journalism Of Hope
BREAKING NEWS
ਜੰਤਰ-ਮੰਤਰ 'ਤੇ ਹੰਗਾਮਾ, 20 ਦਿਨਾਂ ਦੇ ਅਨਸ਼ਨ ਮਗਰੋਂ ਸੋਨਮ ਵਾਂਗਚੁੱਕ ਹਸਪਤਾਲ ਦਾਖ਼ਲ II ਮੇਰਠ ਦੀ 'ਦਾਮਿਨੀ' ਨੀਲੇ ਡਰੱਮ ਵਾਲੀ 'ਮੁਸਕਾਨ' ਤੋਂ ਵੀ ਨਿਕਲੀ ਸ਼ਾਤਰ

ਯੂਟਿਊਬਰ ਵੱਲੋਂ ਗੁਰੂ ਸਾਹਿਬ ਬਾਰੇ ਐਨੀਮੇਸ਼ਨ ਵੀਡੀਓ ਬਣਾਉਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏ.ਆਈ. ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ […]
Dailypost News
By : Updated On: 19 May 2025 17:29:PM
ਯੂਟਿਊਬਰ ਵੱਲੋਂ ਗੁਰੂ ਸਾਹਿਬ ਬਾਰੇ ਐਨੀਮੇਸ਼ਨ ਵੀਡੀਓ ਬਣਾਉਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਇਤਰਾਜ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰੁਵ ਰਾਠੀ ਨਾਂ ਦੇ ਯੂਟਿਊਬਰ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰ ਸਾਹਿਬਜ਼ਾਦਿਆਂ ਬਾਰੇ ਏ.ਆਈ. ਨਾਲ ਤਿਆਰ ਕੀਤੀ ਐਨੀਮੇਸ਼ਨ ਵੀਡੀਓ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਅਤੇ ਸਰਕਾਰ ਨੂੰ ਇਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਲਈ ਆਖਿਆ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਅਤੇ ਸਿੱਖ ਸ਼ਖ਼ਸੀਅਤਾਂ ਦਾ ਇਤਿਹਾਸ ਸਾਡੇ ਲਈ ਪਵਿੱਤਰ ਅਤੇ ਅਟੁੱਟ ਵਿਰਾਸਤ ਹੈ, ਜਿਸ ਨੂੰ ਕਿਸੇ ਵੀ ਵਿਅਕਤੀ ਨੂੰ ਵਿਗਾੜਨ ਜਾਂ ਗਲਤ ਢੰਗ ਨਾਲ ਪੇਸ਼ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਫਿਲਮ ਜਾਂ ਐਨੀਮੇਸ਼ਨ ਨਹੀਂ ਬਣਾਈ ਜਾ ਸਕਦੀ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਮਤੇ ਪਾਸ ਕਰਕੇ ਪੂਰਨ ਤੌਰ ’ਤੇ ਰੋਕ ਲਗਾਈ ਹੋਈ ਹੈ।

ਉਨ੍ਹਾਂ ਕਿਹਾ ਕਿ ਧਰੁਵ ਰਾਠੀ ਦੀ ਵੀਡੀਓ ਵਿਚ ਇਤਿਹਾਸਕ ਗਲਤੀਆਂ ਤੋਂ ਇਲਾਵਾ ਗੁਰੂ ਸਾਹਿਬਾਨ ਨੂੰ ਦਰਸਾਉਂਦੀ ਏ.ਆਈ. ਨਾਲ ਤਿਆਰ ਕੀਤੀ ਵੀਡੀਓ ਸ਼ਾਮਲ ਕਰਕੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ। ਅਜਿਹੇ ਚਿੱਤਰਣ ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਦੀ ਉਲੰਘਣਾ ਹਨ, ਕਿਉਂਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ, ਸਾਹਿਬਜ਼ਾਦਿਆਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਾਤਰ ਦੇ ਰੂਪ ਵਿਚ ਨਹੀਂ ਦਿਖਾਇਆ ਜਾ ਸਕਦਾ।

ਲਿਹਾਜ਼ਾ ਇਸ ਯੂਟਿਊਬਰ ਨੇ ਸਿੱਖ ਸਿਧਾਂਤਾਂ ਵਿਰੁੱਧ ਜਾਣ ਦੀ ਹਰਕਤ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਬੰਧਤ ਯੂਟਿਊਬਰ ਨੂੰ ਇਹ ਵੀਡੀਓ ਤੁਰੰਤ ਹਟਾਉਣ ਲਈ ਆਖਿਆ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਬੰਧਤ ਵੱਲੋਂ ਵੀਡੀਓ ਨਾ ਹਟਾਈ ਗਈ ਤਾਂ ਸ਼੍ਰੋਮਣੀ ਕਮੇਟੀ ਉਸ ਖਿਲਾਫ਼ ਕਾਨੂੰਨੀ ਕਾਰਾਈ ਵੀ ਅਮਲ ਵਿਚ ਲਿਆਵੇਗੀ।

Read Latest News and Breaking News at Daily Post TV, Browse for more News

Ad
Ad

Punjab District News