ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ SGPC ਦੇ ਪ੍ਰਧਾਨ ਐਡਵੋਕੇਟ ਧਾਮੀ

Bikram Singh Majithia: ਐਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਅਤੇ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਵਿਚ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ […]
Amritpal Singh
By : Updated On: 04 Feb 2026 15:34:PM
ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ SGPC ਦੇ ਪ੍ਰਧਾਨ ਐਡਵੋਕੇਟ ਧਾਮੀ

Bikram Singh Majithia: ਐਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਮਜੀਠੀਆ ਅਤੇ ਵਿਧਾਇਕ ਗਨੀਵ ਕੌਰ ਮਜੀਠੀਆ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਵਿਚ ਮੁਲਾਕਾਤ ਕੀਤੀ।

ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਐਡਵੋਕੇਟ ਧਾਮੀ ਨੇ ਕਿਹਾ ਕਿ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਜਿਸ ਦੀ ਕੀਮਤ ਕਰੋੜਾਂ ਰੁਪਏ ਸੀ, ਨੂੰ ਕੋਡੀਆਂ ਦੇ ਭਾਅ ਵੇਚ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀ ਕੋਈ ਵੀ ਜ਼ਮੀਨ ਵੇਚਣ ਲਈ ਇਕ ਕਮੇਟੀ ਬਣਾਈ ਜਾਂਦੀ ਹੈ ਤੇ ਕਮੇਟੀ ਸਾਰੀ ਜਾਂਚ ਕਰਕੇ ਹੀ ਜ਼ਮੀਨ ਵੇਚਣ ਦਾ ਕੰਮ ਸ਼ੁਰੂ ਕਰਦੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨ ਵੇਚਣ ਦਾ ਸਾਰਾ ਕੰਮ ਨਿਯਮਾਂ ਅਨੁਸਾਰ ਕੀਤਾ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੇਰੀ ਕਾਰਗੁਜ਼ਾਰੀ ਦੌਰਾਨ ਇਕ ਫੁੱਟ ਜ਼ਮੀਨ ਵੀ ਗੁਰੂ ਘਰ ਦੀ ਮੈਂ ਵੇਚਣ ਨਹੀਂ ਦਿੱਤੀ।

ਉਨ੍ਹਾਂ ਕਿਹਾ ਕਿ ਕਥਿਤ ਮੁਲਾਜ਼ਮ ਰਜਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਨੇ ਮੁਅੱਤਲ ਕਰ ਦਿੱਤਾ ਹੈ ਤੇ ਇਕ ਕਮੇਟੀ ਬਣਾ ਕੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad