Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

SGPC ਪ੍ਰਧਾਨ ਹਰਜਿੰਦਰ ਧਾਮੀ ਤੇ ਗਿਆਨੀ ਰਘਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, 50 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ, ਮੱਦਦਗਾਰ ਪੰਜਾਬੀਆਂ ਦਾ ਕੀਤਾ ਧੰਨਵਾਦ

SGPC Sri Amritsar Sahib; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਐਡਵੋਕੇਟ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵਲੋਂ ਹੜ੍ਹ ਪ੍ਰਭਾਵਿਤ ਘਰਾਂ ਦੀ ਮੁੜ ਉਸਾਰੀ ਦੇ ਕਾਰਜਾਂ ਦੀ ਆਰੰਭਤਾ ਕਰਵਾਈ । Harjinder […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ਪ੍ਰਧਾਨ ਹਰਜਿੰਦਰ ਧਾਮੀ ਤੇ ਗਿਆਨੀ ਰਘਬੀਰ ਸਿੰਘ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, 50 ਹਜ਼ਾਰ ਰੁਪਏ ਦੇਣ ਦਾ ਕੀਤਾ ਐਲਾਨ, ਮੱਦਦਗਾਰ ਪੰਜਾਬੀਆਂ ਦਾ ਕੀਤਾ ਧੰਨਵਾਦ

SGPC Sri Amritsar Sahib; ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਐਡਵੋਕੇਟ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵਲੋਂ ਹੜ੍ਹ ਪ੍ਰਭਾਵਿਤ ਘਰਾਂ ਦੀ ਮੁੜ ਉਸਾਰੀ ਦੇ ਕਾਰਜਾਂ ਦੀ ਆਰੰਭਤਾ ਕਰਵਾਈ ।

Harjinder Singh Dhami; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅੱਜ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਨੇ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਹੜ੍ਹਾਂ ਕਾਰਨ ਨੁਕਸਾਨੇ ਘਰਾਂ ਦੀ ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੁਆਰਾ ਮੁੜ-ਉਸਾਰੀ ਦੇ ਕਾਰਜ ਦੀ ਆਰੰਭਤਾ ਕਰਵਾਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿਆਲ ਭੱਟੀ ਪਿੰਡ ਦੇ ਜੈਮਲ ਸਿੰਘ, ਜਿਸ ਦਾ ਘਰ ਪੂਰੀ ਤਰ੍ਹਾਂ ਤਬਾਹ ਹੋ ਗਿਆ ਸੀ, ਨੂੰ ਸ਼੍ਰੋਮਣੀ ਕਮੇਟੀ ਵੱਲੋਂ 50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਵਿਆਪਕ ਨੁਕਸਾਨ ਕੀਤਾ ਹੈ, ਜਿਸ ਨਾਲ ਬਹੁਤ ਸਾਰੇ ਲੋਕਾਂ ਦੇ ਘਰ ਢਹਿ ਗਏ ਹਨ। ਸ਼੍ਰੋਮਣੀ ਕਮੇਟੀ, ਸਿੱਖ ਸੰਸਥਾਵਾਂ ਅਤੇ ਸੰਪ੍ਰਦਾਵਾਂ ਸਮੇਤ ਜਥੇਬੰਦੀਆਂ ਤੇ ਸੁਸਾਇਟੀਆਂ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਈਆਂ ਹਨ। ਉਨ੍ਹਾਂ ਨੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਦੇ ਉਪਰਾਲਿਆਂ ਨੂੰ ਸਮਾਜਿਕ ਮਜ਼ਬੂਤੀ ਲਈ ਅਹਿਮ ਦੱਸਿਆ ਅਤੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਾਲਾਤ ਸੁਧਰਨ ਤੱਕ ਲੋੜਵੰਦਾਂ ਦੀ ਮਦਦ ਜਾਰੀ ਰੱਖੇਗੀ। ਉਨ੍ਹਾਂ ਨੇ ਪੰਜਾਬੀਆਂ ਦੀ ਇਕਜੁਟਤਾ ਅਤੇ ਹਮਦਰਦੀ ਦੀ ਸ਼ਲਾਘਾ ਕੀਤੀ।

ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਸਥਾਵਾਂ ਦੀ ਸੇਵਾ ਨੂੰ ਸਿੱਖ ਪਰੰਪਰਾ ਦਾ ਗੌਰਵ ਦੱਸਦਿਆਂ ਕਿਹਾ ਕਿ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਲੋੜਵੰਦਾਂ ਦੇ ਘਰਾਂ ਦੀ ਉਸਾਰੀ ਦਾ ਕੰਮ ਸ਼ਲਾਘਾਯੋਗ ਹੈ। ਉਨ੍ਹਾਂ ਸਰਕਾਰ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸਰਕਾਰ ਨੂੰ ਜ਼ਮੀਨੀ ਪੱਧਰ ’ਤੇ ਕੰਮ ਕਰਨਾ ਚਾਹੀਦਾ ਸੀ, ਪਰ ਉਹ ਕਿਤੇ ਨਜ਼ਰ ਨਹੀਂ ਆ ਰਹੀ।

ਸੰਪਰਦਾ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਵੱਲੋਂ ਭਾਈ ਗੁਰਜੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਸੇਵਾ ਦੇ ਕਾਰਜ ਵਿਚ ਮਹੱਤਵਪੂਰਨ ਸੇਵਾਵਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਸੰਪਰਦਾ ਦਾ ਟੀਚਾ 100 ਲੋੜਵੰਦ ਪਰਿਵਾਰਾਂ ਦੇ ਘਰ ਤਿਆਰ ਕਰਨਾ ਹੈ, ਜਿਸ ਵਿੱਚੋਂ ਕਈਆਂ ਦੀ ਉਸਾਰੀ ਸ਼ੁਰੂ ਹੋ ਚੁੱਕੀ ਹੈ।

Read Latest News and Breaking News at Daily Post TV, Browse for more News

Ad
Ad

Punjab District News