Journalism Of Hope
BREAKING NEWS
ਹੁਣ ਪੰਜਾਬ ਦੇ ਲੋਕ ਵੀ ਲੈ ਸਕਣਗੇ ‘ਪੈਰਾਸੇਲਿੰਗ’ ਦਾ ਆਨੰਦ, ਪਠਾਨਕੋਟ ਦੀ ਝੀਲ ਬਣੇਗੀ ਐਡਵੈਂਚਰ ਟੂਰਿਜ਼ਮ ਦਾ ਨਵਾਂ ਹੱਬ......ਬਲਵੰਤ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ, 3 ਜੱਜਾਂ ਦੀ ਬੈਂਚ ਕੋਲ ਮਾਮਲਾ ਲਿਸਟ ਕਰਨ ਦੇ ਹੁਕਮ......SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ......ਆਸਟ੍ਰੇਲੀਆ ’ਚ ਪੰਜਾਬੀ ਮੁੰਡੇ ਨੇ ਮਾਰੀ ਬਾਜ਼ੀ, ਗੋਲਾ ਸੁੱਟਣ ਮੁਕਾਬਲੇ ’ਚ ਬਣਿਆ ਚੈਂਪੀਅਨ......ਜਲੰਧਰ ’ਚ ਵੱਡੀ ਵਾਰਦਾਤ: ਕਾਰੋਬਾਰੀ ਦੀ ਕਾਰ ਨੂੰ ਟੱਕਰ ਮਾਰ ਕੇ 50 ਲੱਖ ਤੋਂ ਵੱਧ ਦੀ ਨਕਦੀ ਲੁੱਟੀ.....ਸੋਸ਼ਲ ਮੀਡੀਆ ’ਤੇ ਬੱਚਿਆਂ ਨਾਲ ਜੁੜੀ ਅਸ਼ਲੀਲ ਸਮੱਗਰੀ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਕੇਂਦਰ ਤੋਂ ਮੰਗਿਆ ਜਵਾਬ.......ਭੈਣ ਦੀ ਡੋਲੀ ਤੋਂ ਪਹਿਲਾਂ ਉੱਠੀ ਭਰਾ ਦੀ ਅਰਥੀ, ਵਿਆਹ ਦਾ ਕਾਰਡ ਵੰਡਣ ਗਏ ਸਮੇਂ ਸੜਕ ਹਾਦਸੇ ’ਚ ਮੌਤ

SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

SGPC President support to Punjab bandh: ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ […]
Ranjit Singh
By : Updated On: 18 Aug 2026 12:20:PM
SGPC ਪ੍ਰਧਾਨ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ
  • ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਦੀ ਥਾਂ 22 ਅਗਸਤ ਨੂੰ ਹੋਵੇਗੀ, ਸ਼੍ਰੋਮਣੀ ਕਮੇਟੀ ਦਫ਼ਤਰ ਤੇ ਅਦਾਰੇ ਰਹਿਣਗੇ ਬੰਦ

SGPC President support to Punjab bandh: ਅੰਮ੍ਰਿਤਸਰ, 18 ਅਗਸਤ (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ 2026 ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਪਹਿਲਾਂ ਤੋਂ ਨਿਰਧਾਰਤ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਦੀ ਥਾਂ 22 ਅਗਸਤ ਨੂੰ ਕਰਨ ਦਾ ਫੈਸਲਾ ਕੀਤਾ ਹੈ।

ਇਸ਼ਤਿਹਾਰ

ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 21 ਅਗਸਤ ਨੂੰ ਰੱਖੀ ਗਈ ਸੀ, ਜੋ ਹੁਣ 22 ਅਗਸਤ ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਜਿਥੇ ਆਪ ਹਮੇਸ਼ਾਂ ਯਤਨਸ਼ੀਲ ਰਹੀ ਹੈ, ਉਥੇ ਹੀ ਇਸ ਕਾਰਜ ਲਈ ਹਰ ਸੰਘਰਸ਼ ਦਾ ਪੂਰਨ ਰੂਪ ਵਿਚ ਸਮਰਥਨ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਥਾਂ ਇਸ ਸਬੰਧੀ ਸੰਘਰਸ਼ ਕਰਨ ਵਾਲਿਆਂ ਦੀ ਅਵਾਜ਼ ਨੂੰ ਹੀ ਦਬਾਉਣਾ ਚਾਹੁੰਦੀ ਹੈ, ਜਿਸ ਦਾ ਇਨਸਾਫ਼ਪਸੰਦ ਹਰ ਵਿਅਕਤੀ ਨੂੰ ਵਿਰੋਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਬੰਦ ਦੇ ਸਮਰਥਨ ਵਿਚ 21 ਅਗਸਤ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੇ ਸਮੂਹ ਅਦਾਰੇ ਵੀ ਬੰਦ ਰੱਖੇ ਜਾਣਗੇ।

Read Latest News and Breaking News at Daily Post TV, Browse for more News

Ad
Ad

Punjab District News