Journalism Of Hope
BREAKING NEWS
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ ਸਚਿਨ ਪਾਇਲਟ, ਬਘੇਲ ਦੀ ਛੁੱਟੀ......ਪੰਜਾਬ ਸਮੇਤ 4 ਸੂਬਿਆਂ ਵਿੱਚ ਦਸੰਬਰ ਤੋਂ ਸ਼ੁਰੂ ਹੋਵੇਗੀ ਮਰਦਮਸ਼ੁਮਾਰੀ.....ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ, ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ....ਪੰਜਾਬ ਵਿੱਚ ਸਵਾਈਨ ਫਲੂ ਦੇ ਮਾਮਲੇ ਵਧੇ, ਇੱਕ ਸ਼ੱਕੀ ਮਰੀਜ਼ ਦੀ ਮੌਤ.....ਅੰਮ੍ਰਿਤਸਰ ਦੀ ਸਿੱਖ ਲੜਕੀ ਦਾ ਲੰਡਨ ਵਿੱਚ ਧਰਮ ਪਰਿਵਰਤਨ !, 2 ਪਤਨੀਆਂ ਵਾਲੇ ਨਾਲ ਕਰਵਾਇਆ ਵਿਆਹ.....ਲਹਿਰਾਗਾਗਾ ’ਚ ਸਾਬਕਾ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ....ਕੰਮ ਤੋਂ ਘਰ ਪਰਤ ਰਹੇ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਤਲ.....

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ

SGPC:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਲਿਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ ਦੀ […]
Jaspreet Singh
By : Updated On: 10 Apr 2025 15:03:PM
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ
SGPC

SGPC:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਲਿਖੇ ਪੱਤਰ ਵਿੱਚ ਕਿਹਾ ਗਿਆ ਕਿ ਖੁਸ਼ੀ ਦੀ ਗਲ ਹੈ ਕਿ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ 1942 ਨਾਵਾਂ ਵਾਲੀ ਸੂਚੀ ਅਨੁਸਾਰ ਸਾਰੇ ਵੀਜੇ ਜਾਰੀ ਕੀਤੇ ਗਏ ਹਨ। ਇਸ ਸਹਿਯੋਗ ਨੇ ਸਿੱਖ ਸ਼ਰਧਾਲੂਆਂ ਨੂੰ ਆਪਣੇ ਇਤਿਹਾਸਕ ਤੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕੀਤਾ ਹੈ।

ਇਸ਼ਤਿਹਾਰ

ਅਜਿਹਾ ਫੈਸਲਾ ਨਾ ਕੇਵਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ, ਸਗੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੱਭਿਆਚਾਰਕ ਤੇ ਭਾਈਚਾਰਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਯੋਗਦਾਨ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਅਤੇ ਉਨ੍ਹਾਂ ਦੀ ਟੀਮ ਦੇ ਇਸ ਸਾਰਥਿਕ ਉੱਦਮ ਦੀ ਸ਼ਲਾਘਾ ਕਰਦਿਆਂ ਲਿਖਿਆ ਕਿ ਤੁਹਾਡੇ ਦੁਆਰਾ ਦਿੱਤਾ ਗਿਆ ਸਹਿਯੋਗ ਹਮੇਸ਼ਾ ਸਤਿਕਾਰ ਨਾਲ ਯਾਦ ਰੱਖਿਆ ਜਾਵੇਗਾ। ਉਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵੱਡੀ ਗਿਣਤੀ ਵਿਚ ਵੀਜ਼ੇ ਦੇਣ ਅਤੇ ਯੋਗ ਪ੍ਰਬੰਧ ਕਰਨ ਲਈ ਪਾਕਿਸਤਾਨ ਸਰਕਾਰ ਦਾ ਵੀ ਤੈਅ ਦਿਲੋਂ ਧੰਨਵਾਦ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰਹੇਗਾ, ਜਿਸ ਨਾਲ ਸਿੱਖ ਭਾਈਚਾਰੇ ਨੂੰ ਆਪਣੀ ਵਿਰਾਸਤ ਨਾਲ ਜੋੜਨ ਅਤੇ ਗੁਰਧਾਮਾਂ ਦੇ ਦਰਸ਼ਨਾਂ ਦਾ ਮੌਕਾ ਮਿਲਦਾ ਰਹੇ।

Read Latest News and Breaking News at Daily Post TV, Browse for more News

Ad
Ad

Punjab District News