ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ

Giani Raghbir Singh Retire : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੀ ਵੀਰਵਾਰ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ […]
Amritpal Singh
By : Updated On: 26 Feb 2026 16:45:PM
ਸ਼੍ਰੋਮਣੀ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਕੀਤਾ ਗਿਆ ਸੇਵਾਮੁਕਤ
Giani-Raghbir-Singh-2

Giani Raghbir Singh Retire : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਕਮੇਟੀ ਦੀ ਵੀਰਵਾਰ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਉਪਰੰਤ ਗਿਆਨੀ ਰਘਬੀਰ ਸਿੰਘ ਨੂੰ ਹੈਡ ਗ੍ਰੰਥੀ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ।

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗਿਆਨੀ ਰਘਬੀਰ ਸਿੰਘ ਨੇ ਪਿਛਲੇ ਦਿਨਾਂ ਦੌਰਾਨ ਸ਼੍ਰੋਮਣੀ ਕਮੇਟੀ ‘ਤੇ ਕਈ ਇਲਜ਼ਾਮ ਲਾਉਂਦਿਆਂ ਅਤੇ ਬਿਆਨਬਾਜ਼ੀ ਕਰਦਿਆਂ ਅਕਸ ਨੂੰ ਢਾਹ ਲਾਉਣ ਦੀ ਕਾਰਵਾਈ ਕੀਤੀ ਸੀ, ਜੋ ਕਿ ਬਿਲਕੁਲ ਨਿਰਾਧਾਰ ਸਨ। ਉਨ੍ਹਾਂ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੂੰ ਉਨ੍ਹਾਂ ਦੇ ਇਲਜ਼ਾਮਾਂ ਲਈ ਸਬੂਤ ਪੇਸ਼ ਕਰਨ ਲਈ ਵੀ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ, ਪਰ ਉਨ੍ਹਾਂ ਵੱਲੋਂ ਕੋਈ ਵੀ ਸਬੂਤ ਪੇਸ਼ ਨਹੀਂ ਕੀਤਾ ਗਿਆ, ਜਿਸ ਤੋਂ ਬਾਅਦ ਐਸਜੀਪੀਸੀ ਦੀ ਇੱਕ ਨੁਕਾਤੀ ਏਜੰਡੇ ਤਹਿਤ ਹੋਈ ਮੀਟਿੰਗ ਵਿੱਚ ਮਾਮਲੇ ‘ਤੇ ਸਾਰੇ ਪੱਖ ਵਿਚਾਰੇ ਗਏ।

ਉਪਰੰਤ, ਸਰਵਸੰਮਤੀ ਨਾਲ ਮਤਾ ਪਾਸ ਹੋਇਆ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਢਾਹ ਲਾਈ ਗਈ ਅਤੇ 72 ਘੰਟੇ ਦੇ ਨੋਟਿਸ ਦੀ ਵੀ ਅਣਦੇਖੀ ਗਈ ਹੈ, ਜਿਸ ‘ਤੇ ਅੰਤਰਿਮ ਕਮੇਟੀ ਇਹ ਮਹਿਸੂਸ ਕਰਦੀ ਹੈ ਕਿ ਗਿਆਨੀ ਰਘਬੀਰ ਸਿੰਘ ਨੇ ਸੰਸਥਾ ਦੇ ਅਕਸ ਨੂੰ ਢਾਹ ਲਗਾਈ ਹੈ ਅਤੇ ਆਪਣੀ ਡਿਊਟੀ ਵੀ ਨਹੀਂ ਨਿਭਾਈ ਜਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਅੱਜ ਤੋਂ ਰਿਟਾਇਰ ਕੀਤਾ ਜਾਂਦਾ ਹੈ।

Read Latest News and Breaking News at Daily Post TV, Browse for more News

Ad
Ad