Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

SGPC ; ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਾਲ ਜਾਣਿਆ

Sikhs injured in Poonch attack: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭੋਰਸਾ ਵੀ ਦਿੱਤਾ। ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ-ਇਲਾਜ਼ ਗੁਰਮੀਤ ਸਿੰਘ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
SGPC ; ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਾਲ ਜਾਣਿਆ

Sikhs injured in Poonch attack: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭੋਰਸਾ ਵੀ ਦਿੱਤਾ। ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ-ਇਲਾਜ਼ ਗੁਰਮੀਤ ਸਿੰਘ ਅਤੇ ਕਾਕਾ ਰਾਜਵੰਸ਼ ਸਿੰਘ ਨੂੰ ਮਿਲ ਕੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਾਜਿੰਦਰ ਸਿੰਘ ਰੂਬੀ ਨੇ ਹਮਦਰਦੀ ਜਤਾਈ।

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਦੇਸ਼ ਅੰਦਰ ਬਣੇ ਤਣਾਅਪੂਰਨ ਹਾਲਾਤ ਦੌਰਾਨ ਬੀਤੇ ਦਿਨੀਂ ਪੁੰਛ ਤੋਂ ਸਿੱਖ ਜੰਮੂ ਨੂੰ ਆ ਰਹੇ ਸੀ, ਜਦੋਂ ਗੱਡੀਆਂ ਦੇ ਕਾਫ਼ਲੇ ’ਤੇ ਹਮਲਾ ਹੋਣ ਕਰਕੇ ਇਕ ਸਿੱਖ ਦੀ ਮੌਤ ਹੋ ਗਈ ਅਤੇ ਗੁਰਮੀਤ ਸਿੰਘ ਉਨ੍ਹਾਂ ਦਾ ਬੇਟਾ ਕਾਕਾ ਰਾਜਵੰਸ਼ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖ਼ਮੀ ਹੋਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਸ. ਗੁਰਮੀਤ ਸਿੰਘ ਤੇ ਕਾਕਾ ਰਾਜਵੰਸ਼ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਸੀਬਤ ਸਮੇਂ ਮਨੁੱਖਤਾ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ ਅਤੇ ਮੌਜੂਦਾ ਸਮੇਂ ਬਣੇ ਹਾਲਾਤਾਂ ਵਿਚ ਵੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਬਾਰਡਰ ਏਰੀਏ ਤੋਂ ਆਪਣਾ ਘਰ ਬਾਰ ਛੱਡ ਕੇ ਆਏ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਨਜ਼ਦੀਕੀ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਸ ਦੇ ਨਾਲ ਹੀ ਖ਼ਾਲੀ ਹੋਏ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਸੁਰੱਖਿਅਤ ਜਗ੍ਹਾ ਪਹੁੰਚਾਏ ਜਾ ਰਹੇ ਹਨ। ਸਕੱਤਰ ਪ੍ਰਤਾਪ ਸਿੰਘ ਨੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ’ਤੇ ਉਹ ਨੇੜਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸੰਪਰਕ ਕਰਨ।

Read Latest News and Breaking News at Daily Post TV, Browse for more News

Ad
Ad

Punjab District News