Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਘਟਨਾ ‘ਤੇ SGPC ਵੱਲੋਂ ਸਖ਼ਤ ਨਿੰਦਾ

SGPC President Harjinder Singh Dhami statement; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਸਠਿਆਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਲਗਾਤਾਰ ਵਾਪਰ ਰਹੀਆਂ ਬੇਅਦਬੀਆਂ ਦੀ ਘਟਨਾਵਾਂ ’ਤੇ ਚਿੰਤਾ ਜ਼ਾਹਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਘਟਨਾ ‘ਤੇ SGPC ਵੱਲੋਂ ਸਖ਼ਤ ਨਿੰਦਾ

SGPC President Harjinder Singh Dhami statement; ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬਕਾਲਾ ਸਾਹਿਬ ਨੇੜਲੇ ਪਿੰਡ ਸਠਿਆਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਲਗਾਤਾਰ ਵਾਪਰ ਰਹੀਆਂ ਬੇਅਦਬੀਆਂ ਦੀ ਘਟਨਾਵਾਂ ’ਤੇ ਚਿੰਤਾ ਜ਼ਾਹਰ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਸਾਜਿਸ਼ ਹੈ, ਜਿਸ ਦੇ ਦੋਸ਼ੀਆਂ ਨੂੰ ਸਾਹਮਣੇ ਲਿਆਉਣਾ ਸਰਕਾਰ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪੁੱਜਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ ਦਾ ਪ੍ਰਬੰਧ ਹੋਣਾ ਜ਼ਰੂਰੀ ਹੈ, ਜਿਸ ਦੀ ਸਿੱਖ ਸੰਗਤਾਂ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਹੈ। ਸਰਕਾਰਾਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਨਸਰਾਂ ਦੇ ਹੌਂਸਲੇ ਹੋਰ ਵੱਧ ਰਹੇ ਹਨ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਆਖਿਆ ਕਿ ਬੇਅਦਬੀ ਦੇ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਗੁਰਦੁਆਰਾ ਸਾਹਿਬਾਨ ਅੰਦਰ ਪਹਿਰੇਦਾਰੀ ਲਾਜ਼ਮੀ ਬਨਾਉਣ, ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।

Read Latest News and Breaking News at Daily Post TV, Browse for more News

Ad
Ad

Punjab District News