Journalism Of Hope
BREAKING NEWS
ਡੇਲੀ ਪੋਸਟ ‘ਤੇ ‘The Great Khali’ ਦਾ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡਾ ਬਿਆਨ, ਕਿਹਾ- ‘ਓਹੀ ਕਰ ਸਕਦਾ ਪੰਜਾਬ ’ਚੋਂ ਨਸ਼ਾ ਖ਼ਤਮ’......ਪੰਜਾਬ ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ.....ਪ੍ਰਦਰਸ਼ਨ ਦੌਰਾਨ ਭਿੜੇ ਭਾਜਪਾ-ਬਸਪਾ ਵਰਕਰ: ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ‘ਤੇ ਹਮਲਾ.....ਕੇਂਦਰੀ ਕੈਬਨਿਟ ਨੇ EPF-EPS ਲਈ ਬੇਸਿਕ ਤਨਖਾਹ ਦੀ ਸੀਮਾ ਵਧਾਈ....ਓਲਡ ਪੈਨਸ਼ਨ ਸਕੀਮ ਮਾਮਲੇ ’ਚ ਪੰਜਾਬ ਸਰਕਾਰ ‘ਤੇ ਹਾਈਕੋਰਟ ਸਖ਼ਤ.....ਵੈਸਟਇੰਡੀਜ਼ ਖ਼ਿਲਾਫ਼ ਵਨਡੇ ਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

SGPC ਵੱਲੋਂ ਸ੍ਰੀ ਅਕਾਲ ਤਖ਼ਤ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਕੀਤੇ ਮੁਅੱਤਲ

ਅੰਮ੍ਰਿਤਸਰ, 17 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਮੋਹਣ ਸਿੰਘ ਦਾ ਅਨੈਤਿਕ ਮਾਮਲੇ ਵਿਚ ਨਾਂ ਆਉਣ ਕਰਕੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਾਹਮਣੇ ਆਈਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ […]
Jaspreet Singh
By : Published: 17 Sep 2026 16:37:PM
SGPC ਵੱਲੋਂ ਸ੍ਰੀ ਅਕਾਲ ਤਖ਼ਤ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਕੀਤੇ ਮੁਅੱਤਲ

ਅੰਮ੍ਰਿਤਸਰ, 17 ਸਤੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਮੋਹਣ ਸਿੰਘ ਦਾ ਅਨੈਤਿਕ ਮਾਮਲੇ ਵਿਚ ਨਾਂ ਆਉਣ ਕਰਕੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਾਹਮਣੇ ਆਈਆਂ ਖ਼ਬਰਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਦੱਸਿਆ ਕਿ ਮੀਡੀਆ ਰਾਹੀਂ ਸਾਹਮਣੇ ਆਈ ਜਾਣਕਾਰੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਸੇਵਾ ਨਿਭਾਅ ਰਹੇ ਮੋਹਣ ਸਿੰਘ ’ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਦੇ ਨਿਰਦੇਸ਼ ਅਨੁਸਾਰ ਦੋਹਾਂ ਮੁਲਾਜ਼ਮਾਂ ਨੂੰ ਸਰਵਿਸ ਤੋਂ ਮੁਅੱਤਲ ਕਰਕੇ ਡੂੰਘਾਈ ਨਾਲ ਪੜਤਾਲ ਲਈ ਫਲਾਇੰਗ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਅਜਿਹੇ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਜਿਸ ਦਾ ਨਾਂ ਅਨੈਤਿਕ ਕੰਮਾਂ ਵਿਚ ਸ਼ਾਮਲ ਹੋਵੇ।

ਇਸ਼ਤਿਹਾਰ

Read Latest News and Breaking News at Daily Post TV, Browse for more News

Ad
Ad

Punjab District News