Journalism Of Hope
BREAKING NEWS
ਝੋਟਾ ਕਤਲ ਕਾਂਡ: SHO ਬੇਅੰਤ ਕੌਰ ਮੁਅੱਤਲ, DSP ਖ਼ਿਲਾਫ਼ ਜਾਂਚ ਦੀ ਸਿਫ਼ਾਰਸ਼....ਪਰਮਿੰਦਰ ਝੋਟਾ ਕਤਲ ਕਾਂਡ: ਕੈਮਿਸਟ ਅਸ਼ਵਨੀ ਦੀ ਪਤਨੀ ਵੀ ਕੇਸ ‘ਚ ਨਾਮਜ਼ਦ !.....ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ’ਚ ਅੱਜ ਪੰਜਾਬ ਬੰਦ.......ਤਿਉਹਾਰੀ ਸੀਜ਼ਨ ’ਚ ਬਾਜ਼ਾਰ ਬੰਦ ਦੀ ਕਾਲ ਤੋਂ ਵਪਾਰੀ ਚਿੰਤਤ, ਦੁਕਾਨਦਾਰਾਂ ਨੇ ਕੀਤੀ ਦੁਕਾਨਾਂ ਖੁੱਲ੍ਹੀਆਂ ਰੱਖਣ ਦੀ ਅਪੀਲ........ਦੋ ਕਾਰ ਸਵਾਰਾਂ ਵਿਚਾਲੇ ਫਾਇਰਿੰਗ, ਲਪੇਟ ‘ਚ ਆਏ ਬਜ਼ੁਰਗ ਦੀ ਗੋਲੀ ਲੱਗਣ ਨਾਲ ਮੌਤ........ਅੰਮ੍ਰਿਤਸਰ ‘ਚ ਫਿਰੌਤੀ ਨਾ ਦੇਣ ’ਤੇ ਕੱਪੜਾ ਵਪਾਰੀ ’ਤੇ ਫਾਇਰਿੰਗ, ਹਾਲਤ ਗੰਭੀਰ......ਕੈਨੇਡਾ: ਫਿਰੌਤੀ ਤੇ ਗੋਲੀਬਾਰੀ ਦੇ ਮਾਮਲਿਆਂ ’ਚ ਵਾਂਟੇਡ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ, ਸਾਰੇ ਪੰਜਾਬੀ.....ਡਾ. ਹਰਵਿੰਦਰ ਸਿੰਘ ਧਾਲੀਵਾਲ ਬਣੇ PAU ਦੇ ਨਵੇਂ ਵਾਈਸ ਚਾਂਸਲਰ......ਪੰਜਾਬ ਤੇ ਚੰਡੀਗੜ੍ਹ ’ਚ ਮੌਸਮ ਨੇ ਲਈ ਕਰਵਟ, ਕਈ ਥਾਵਾਂ ’ਤੇ ਮੀਂਹ ਤੇ ਗੜੇਮਾਰੀ

ਬੇਅਦਬੀਆਂ ਸਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਦੀ ਅੱਜ ਹੋਵੇਗੀ ਇਕੱਤਰਤਾ

SGPC Panthak Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv. Harjinder Singh Dhami) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ […]
By : Updated On: 06 Apr 2026 09:04:AM
ਬੇਅਦਬੀਆਂ ਸਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਦੀ ਅੱਜ ਹੋਵੇਗੀ ਇਕੱਤਰਤਾ
Harjinder Singh Dhami

SGPC Panthak Meeting: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv. Harjinder Singh Dhami) ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਆਰੰਭ ਹੋਵੇਗੀ।

ਇਸ਼ਤਿਹਾਰ

ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਮੁੱਚੀ ਕੌਮ ਲਈ ਬੇਹੱਦ ਅਹਿਮ ਤੇ ਸੰਜੀਦਾ ਮਾਮਲਾ ਹੈ, ਜਿਸ ਪ੍ਰਤੀ ਸਮੁੱਚੀਆਂ ਸਿੱਖ ਜਥੇਬੰਦੀਆਂ ਨਾਲ ਵਿਚਾਰ ਕਰਕੇ ਸਾਂਝੀ ਪੰਥਕ ਰਾਇ ਕਾਇਮ ਕਰਨੀ ਜਰੂਰੀ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਜਾਗਤ ਜੋਤਿ ਗੁਰੂ ਹਨ ਜਿਸ ਪ੍ਰਤੀ ਬਣਾਏ ਜਾਣ ਵਾਲੇ ਕਾਨੂੰਨ ਦੇ ਵਿਸਤ੍ਰਿਤ ਪੱਖਾਂ ਉਪਰ ਵਿਆਪਕ ਚਰਚਾ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਰਿਸੇ ਮਨਸ਼ਾ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਬੈਠਕ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਇਕੱਤਰਤਾ ਦੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਸਮੇਤ ਪ੍ਰਮੁੱਖ ਸਿੱਖ ਜਥੇਬੰਦੀਆਂ ਨੂੰ ਸਦਾ ਪੱਤਰ ਭੇਜੇ ਜਾ ਚੁੱਕੇ ਹਨ।

Read Latest News and Breaking News at Daily Post TV, Browse for more News

Ad
Ad

Punjab District News