Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

UPSC ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ SGPC ਕਰੇਗੀ ਸਨਮਾਨ

SGPC Amritsar; ਅੰਮ੍ਰਿਤਸਰ ਵਿੱਚ UPSC ਦੀ ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਮਾਗਮ 24 ਅਕਤੂਬਰ, ਸ਼ਨੀਵਾਰ ਨੂੰ ਸਵੇਰੇ 11 ਵਜੇ SGPC ਦੇ ਮੁੱਖ ਦਫ਼ਤਰ ਵਿਖੇ ਕਰਵਾਇਆ ਜਾਵੇਗਾ। SGPC ਵੱਲੋਂ ਇਹ ਪਹਿਲ ਉੱਚ ਪ੍ਰਸ਼ਾਸਨਿਕ ਸੇਵਾਵਾਂ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
UPSC ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ SGPC ਕਰੇਗੀ ਸਨਮਾਨ

SGPC Amritsar; ਅੰਮ੍ਰਿਤਸਰ ਵਿੱਚ UPSC ਦੀ ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੱਜ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਸਮਾਗਮ 24 ਅਕਤੂਬਰ, ਸ਼ਨੀਵਾਰ ਨੂੰ ਸਵੇਰੇ 11 ਵਜੇ SGPC ਦੇ ਮੁੱਖ ਦਫ਼ਤਰ ਵਿਖੇ ਕਰਵਾਇਆ ਜਾਵੇਗਾ।

SGPC ਵੱਲੋਂ ਇਹ ਪਹਿਲ ਉੱਚ ਪ੍ਰਸ਼ਾਸਨਿਕ ਸੇਵਾਵਾਂ ਦੀਆਂ ਪ੍ਰੀਖਿਆਵਾਂ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਸਿੱਖ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਨ ਲਈ ਕੀਤੀ ਜਾ ਰਹੀ ਹੈ। ਕਮੇਟੀ ਦਾ ਮੰਨਣਾ ਹੈ ਕਿ ਅਜਿਹੇ ਸਨਮਾਨ ਨਾਲ ਹੋਰ ਸਿੱਖ ਨੌਜਵਾਨਾਂ ਨੂੰ ਵੀ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਆਪਣਾ ਕਰੀਅਰ ਬਣਾਉਣ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਨਾ ਮਿਲੇਗੀ।

SGPC ਦੀ ਅੰਤ੍ਰਿੰਗ ਕਮੇਟੀ ਨੇ ਦਿੱਤੀ ਸੀ ਮਨਜ਼ੂਰੀ

ਇਸ ਸਬੰਧੀ ਜਾਣਕਾਰੀ ਦਿੰਦਿਆਂ SGPC ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਚ ਪ੍ਰਸ਼ਾਸਨਿਕ ਸੇਵਾਵਾਂ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ SGPC ਦੀ ਅੰਤ੍ਰਿੰਗ ਕਮੇਟੀ ਨੇ ਵੀ ਇਸ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਉਨ੍ਹਾਂ ਦੱਸਿਆ ਕਿ ਇਸੇ ਫ਼ੈਸਲੇ ਤਹਿਤ UPSC ਪ੍ਰੀਖਿਆ ਪਾਸ ਕਰਨ ਵਾਲੇ 11 ਸਿੱਖ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ। ਇਸ ਪਹਿਲ ਦਾ ਉਦੇਸ਼ ਸਿੱਖ ਨੌਜਵਾਨਾਂ ਨੂੰ ਸਿੱਖ ਸਿਧਾਂਤਾਂ ਅਨੁਸਾਰ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਾ ਹੈ।

Read Latest News and Breaking News at Daily Post TV, Browse for more News

Ad
Ad

Punjab District News