Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਅਗਸਤ – ਨੇਪਾਲ ਵਿੱਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇੱਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਠਮੰਡੂ ਸਥਿਤ ਸਿੱਖ ਮਿਸ਼ਨ ਤੋਂ […]
Jaspreet Singh
By : Updated On: 29 Aug 2026 21:18:PM
ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ – ਐਡਵੋਕੇਟ ਧਾਮੀ

ਅੰਮ੍ਰਿਤਸਰ, 29 ਅਗਸਤ – ਨੇਪਾਲ ਵਿੱਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇੱਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਠਮੰਡੂ ਸਥਿਤ ਸਿੱਖ ਮਿਸ਼ਨ ਤੋਂ ਮੁਢਲੀ ਰਿਪੋਰਟ ਲੈ ਕੇ ਤੁਰੰਤ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਸ. ਆਜ਼ਾਦ ਦੀਪ ਸਿੰਘ ਨੂੰ ਭੇਜਿਆ ਜਾ ਰਿਹਾ ਹੈ।

ਇਸ਼ਤਿਹਾਰ

ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਔਖੀ ਘੜੀ ਵਿੱਚ ਵੀ ਮਾਨਵਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ ਸਿੱਖ ਜੀਵਨ ਦਾ ਅਹਿਮ ਹਿੱਸਾ ਹੈ। ਕੁਦਰਤੀ ਆਫ਼ਤ ਕਿਸੇ ਧਰਮ, ਜਾਤ ਜਾਂ ਖਿੱਤੇ ਦੀ ਹੱਦ ਨਹੀਂ ਵੇਖਦੀ, ਇਸ ਲਈ ਦੁੱਖ ਦੀ ਇਸ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੇਪਾਲ ਵਿੱਚ ਹੜ੍ਹਾਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਪਰਿਵਾਰਾਂ ਨੂੰ ਜਾਨ-ਮਾਲ ਦਾ ਨੁਕਸਾਨ ਝੱਲਣਾ ਪਿਆ ਹੈ। ਅਜਿਹੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾ ਰਿਹਾ ਵਫ਼ਦ ਸਥਾਨਕ ਹਾਲਾਤ ਦਾ ਜਾਇਜ਼ਾ ਲਵੇਗਾ ਤਾਂ ਜੋ ਲੋੜ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਸਕੇ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਰਹੀ ਹੈ। ਨੇਪਾਲ ਦੇ ਹੜ੍ਹ ਪੀੜਤਾਂ ਲਈ ਵੀ ਸ਼੍ਰੋਮਣੀ ਕਮੇਟੀ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਹੋਵੇਗਾ, ਸਗੋਂ ‘ਸਰਬੱਤ ਦੇ ਭਲੇ’ ਦੀ ਭਾਵਨਾ ਤਹਿਤ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਵਫ਼ਦ ਦੇ ਮੈਂਬਰ ਸਥਾਨਕ ਪ੍ਰਸ਼ਾਸਨ ਅਤੇ ਸੇਵਾ ਕਾਰਜਾਂ ਵਿੱਚ ਲੱਗੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਨੇਪਾਲ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵੱਧ ਤੋਂ ਵੱਧ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਆਉਣ।

Read Latest News and Breaking News at Daily Post TV, Browse for more News

Ad
Ad

Punjab District News